ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ : ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਿੱਖ ਪੰਥ ਦੇ ਮਹਾਨ ਸ਼ਹੀਦ ਸਤਿਕਾਰਯੋਗ 40 ਮੁਕਤੇ ਤੇ ਮਾਤਾ ਭਾਗ ਕੌਰ ਨੂੰ ਸਮਰਪਿਤ 33ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 14 ਅਕਤੂਬਰ ਨੂੰ ਰੋਸ਼ਨ ਗਰਾਊਂਡ ਵਿਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਬਾਨੀ ਪ੍ਰਧਾਨ ਅਜਵਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਗੁਰਪ੍ਰਰੀਤ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਪਰਮਾਰ, ਅਵਤਾਰ ਸਿੰਘ ਜੌਹਲ, ਸੰਤੋਖ ਸਿੰਘ ਅੌਜਲਾ ਤੇ ਸਵਰਨ ਸਿੰਘ ਵੇਰਕਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿੰਡ ਢੱਕੋਵਾਲ ਅਤੇ ਨੌਸ਼ਹਿਰਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਬਲਵੀਰ ਸਿੰਘ, ਬੀਬੀ ਮਨਦੀਪ ਕੌਰ, ਬੀਬੀ ਅਮਨਦੀਪ ਕੌਰ ਸ਼ਾਮ ਚੌਰਾਸੀ ਵਾਲੇ ਤੇ ਕਾਕਾ ਗੁਰਨੂਰ ਸਿੰਘ ਨੀਲਾ ਨਲੋਆ ਦੇ ਜਥਿਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਨਮਾਨ ਕੀਤਾ। ਇਸ ਮੌਕੇ ਜਸਵੀਰ ਸਿੰਘ, ਓਂਕਾਰ ਸਿੰਘ, ਸ਼ਿੰਗਾਰਾ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਬੰਟੀ ਅਤੇ ਇਲਾਕੇ ਦੀਆਂ ਸੰਗਤ ਹਾਜ਼ਰ ਸਨ। ਸੁਸਾਇਟੀ ਵੱਲੋਂ ਸੰਗਤ ਨੂੰ ਧਾਰਮਿਕ ਲਿਟਰੇਚਰ ਤੇ ਕਲੰਡਰ ਵੰਡੇ ਗਏ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


