ਕੁਲਵਿੰਦਰ ਸਿੰਘ ਰਾਏ, ਖੰਨਾ : ਐੱਫਏਪੀ ਸੰਸਥਾ ਵੱਲੋਂ ਬੁੱਧਵਾਰ ਨੂੰ ਚੰਡੀਗੜ੍ਹ ‘ਚ ਕਰਵਾਏ ਸਮਾਗਮ ਦੌਰਾਨ ਏਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਪਿੰ੍ਸੀਪਲ ਸ਼ਮਿੰਦਰ ਵਰਮਾ ਨੂੰ ਐੱਫਏਪੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਉਣ ਵਾਲੇ ਵਰਮਾ ਨੂੰ ਸੰਸਥਾ ਵੱਲੋਂ ਵੱਕਾਰੀ ਪਿੰ੍ਸੀਪਲ ਐਵਾਰਡ ਲਈ ਚੁਣਿਆ ਗਿਆ ਹੈ।

ਸਕੂਲ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਉਣ ਵਾਲੇ ਪਿੰ੍ਸੀਪਲ ਵਰਮਾ ਨੂੰ ਸੰਸਥਾ ਵੱਲੋਂ ਇਸ ਐਵਾਰਡ ਲਈ ਚੁਣਿਆ ਗਿਆ ਹੈ। ਵਰਮਾ ਨੇ ਇਸ ਕਾਮਯਾਬੀ ਲਈ ਪ੍ਰਬੰਧਕਾਂ ਤੇ ਸਮੂਹ ਸਟਾਫ਼ ਦੇ ਬਰਾਬਰ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ। ਸਕੂਲ ਮੈਨੇਜਮੈਂਟ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰਪਾਲ ਡੈਵਿਟ ਤੇ ਸਕੱਤਰ ਨਵਦੀਪ ਸ਼ਰਮਾ ਨੇ ਵਧਾਈ ਦਿੱਤੀ।