ਪੱਤਰ ਪੇ੍ਰਰਕ, ਪਾਇਲ : ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਆਪੋ ਆਪਣੇ ਘਰਾਂ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਪਿੰਡ ਬਰਮਾਲੀਪੁਰ ਵਿਖ਼ੇ ਸਮਾਗਮ ਕਰਵਾਇਆ ਗਿਆ। ਇਸ ਨਿਵੇਕਲੇ ਉਪਰਾਲੇ ਅਧੀਨ ਪੰਜਾਬ ਪੁਲਿਸ ਦੇ ਇੰਸਪੈਕਟਰ ਜਸਪ੍ਰਰੀਤ ਸਿੰਘ ਨੇ ਆਮ ਲੋਕਾਂ ਨੂੰ ਨੁਕਤੇ ਦੱਸੇ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ਾ ਕਰਦਾ ਹੈ ਤਾਂ ਇਸ ਦੀਆਂ ਕੀ ਨਿਸ਼ਾਨੀਆਂ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਵਿਭਾਗ ਇਸ ਗੱਲੋਂ ਸੰਜੀਦਾ ਹੈ ਕਿ ਨਸ਼ੇ ਦੇ ਕੋਹੜ ਨੂੰ ਹਰ ਹਾਲ ਖਤਮ ਕਰਨਾ ਹੈ ਤੇ ਨਸ਼ੇ ਦੇ ਵਪਾਰੀਆਂ ਨੂੰ ਅੰਦਰ ਡੱਕਣਾ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ ਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।