ਵਿਜੇ ਸੋਨੀ, ਫਗਵਾੜਾ : ਆਮ ਆਦਮੀ ਪਾਰਟੀ ਹਲਕਾ ਵਿਧਾਨ ਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫਗਵਾੜਾ ਵਿਖੇ ਵਿਖੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਹਲਕੇ ਦੇ ਪਿੰਡਾਂ ਦੇ ਲੁੜੀਂਦੇ ਵਿਕਾਸ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਨੂੰ ਵਿਕਾਸ ਦੀ ਨਵੀਂ ਨੁਹਾਰ ਦੇਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਚਾਇਤਾਂ ਨੂੰ ਮੁੜ ਬਹਾਲ ਕਰ ਕੇ ਜੋ ਵਾਧੂ ਸਮਾਂ ਦਿੱਤਾ ਹੈ, ਉਸ ਦਾ ਸਦਉਪਯੋਗ ਕਰਦਿਆਂ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਫਗਵਾੜਾ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਅੱਗੇ ਵੀ ਇਹੋ ਉਪਰਾਲਾ ਜਾਰੀ ਰੱਖਣਗੇ। ਉਨ੍ਹਾਂ ਸਮੂਹ ਫਗਵਾੜਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ‘ਆਪ’ ਪਾਰਟੀ ਦੀ ਸਰਕਾਰ ਦੇ ਪਹਿਲੇ ਪੰਜ ਸਾਲ ਵਿਚ ਹੀ ਫਗਵਾੜਾ ਨੂੰ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਬੀਡੀਪੀਓ ਰਾਮਪਾਲ ਸਿੰਘ ਰਾਣਾ, ਸੀਨੀਅਰ ‘ਆਪ’ ਆਗੂ ਦਲਜੀਤ ਸਿੰਘ ਰਾਜੂ, ਦੇਸਰਾਜ ਝੰਮਟ ਸਰਪੰਚ ਬਘਾਣਾ, ਵਰੁਣ ਬੰਗੜ ਚੱਕ ਹਕੀਮ ਤੋਂ ਇਲਾਵਾ ਜਗਜੀਤ ਸਿੰਘ ਪੰਚਾਇਤ ਅਫ਼ਸਰ, ਮਲਕੀਤ ਰਾਮ ਪੰਚਾਇਤ ਸਕੱਤਰ, ਸੰਜੀਵ ਕੁਮਾਰ ਪੰਚਾਇਤ ਸਕੱਤਰ, ਅਮਨ ਕੁਮਾਰ ਜੇਈ, ਅਨਿਲ ਕੁਮਾਰ ਜੇਈ, ਸੁਰਿੰਦਰ ਪਾਲ ਏਪੀਓ ਆਦਿ ਵੀ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


