ਸਟਾਫ ਰਿਪੋਰਟਰ, ਖੰਨਾ : ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਡਵੀਜ਼ਨ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ। ਗੁਰਸੇਵਕ ਸਿੰਘ ਮੋਹੀ ਨੇ ਦੱਸਿਆ ਮੀਟਿੰਗ ‘ਚ ਪੰਜਾਬ ਸਰਕਾਰ ਤੇ ਵਿਭਾਗ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ ਗਈ।

ਇਸ ਦੌਰਾਨ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਮੰਗਾਂ ਦੇ ਹੱਲ ਨਾ ਹੋਣ ‘ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਕਾਲ, ਨੇਤਰ ਸਿੰਘ ਫੈਜ਼ਗੜ੍ਹੀਆ, ਜਗਦੇਵ ਸਿੰਘ ਖੰਨਾ, ਜਸਵੰਤ ਰਾਏ, ਦਿਲਬਾਗ ਸਿੰਘ, ਪਰਦੀਪ, ਸ਼ਪਿੰਦਰ ਸਿੰਘ, ਰੁਲਦਾ ਸਿੰਘ, ਬਿਧੀ ਚੰਦ, ਵਰਿਆਮ ਸਿੰਘ, ਸੁਰਿੰਦਰ ਕੁਮਾਰ ਕੌਸ਼ਲ, ਮੋਹਨ ਨਾਰੰਗ, ਜਗਮੇਲ ਸਿੰਘ, ਭਪਿੰਦਰ ਸਿੰਘ ਆਦਿ ਹਾਜ਼ਰ ਸਨ।