ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ ‘ਤੇ ਰਾਸ਼ਟਰਵਾਦ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ: ਸ਼ਾਹ

ਮੇਂਗਲੁਰੂ, : ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ ‘ਤੇ ਰਾਸ਼ਟਰਵਾਦ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਰਾਸ਼ਟਰਵਾਦ ਵਿਰੁਧ ਕੁਪ੍ਰਚਾਰ ਨੂੰ ਪ੍ਰਗਟਾਵੇ ਦੀ ਆਜ਼ਾਦੀ ਨਹੀਂ ਮੰਨਿਆ ਜਾ ਸਕਦਾ ਹੈ।

ਭਾਜਪਾ ਦੀ ਤਿਰੰਗਾ ਯਾਤਰਾ ਅਤੇ ਬਲੀਦਾਨ ਸਮਰਣੇ’ ਮੁਹਿੰਮ ਤਹਿਤ ਇਥੇ ਮੇਂਗਲੁਰੂ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਚ ਇਕ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ ‘ਤੇ ਰਾਸ਼ਟਰਵਾਦ ‘ਤੇ ਸਵਾਲ ਉਠਾਏ ਜਾ ਰਹੇ ਹਨ। ਕੁਝ ਲੋਕ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰ ਰਹੇ ਹਨ ਕਿ ਰਾਸ਼ਟਰਵਾਦ ਜ਼ਰੂਰੀ ਵੀ ਹੈ ਜਾਂ ਨਹੀਂ ਅਤੇ ਉਹ ਉਨ੍ਹਾਂ ਨੂੰ ਕਹਿਣਾ ਚਾਹੁੰਦੇ ਹਨ ਕਿ ਜੇ ਦੇਸ਼ ਭਗਤੀ ਨਹੀਂ ਹੁੰਦੀ ਤਾਂ ਆਜ਼ਾਦੀ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਰਾਸ਼ਟਰਵਾਦ ਵਿਰੁਧ ਕੁਪ੍ਰਚਾਰ ਨੂੰ ਪ੍ਰਗਟਾਵੇ ਦੀ ਆਜ਼ਾਦੀ ਨਹੀਂ ਮੰਨਿਆ ਜਾ ਸਕਦਾ। ਸ਼ਾਹ ਨੇ ਕਿਹਾ ਕਿ ਦੇਸ਼ ਭਗਤੀ ਨੂੰ ਬਣਾਈ ਰੱਖਣ ਲਈ ਪੂਰੇ ਦੇਸ਼ ਨੂੰ ਇਕਜੁਟ ਹੋਣਾ ਚਾਹੀਦਾ। ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਈ ਹੋਰ ਆਜ਼ਾਦੀ ਘੁਲਾਟੀਆਂ ਨੇ ਦੇਸ਼ ਲਈ ਅਪਣੀ ਜਾਨ ਵਾਰ ਦਿਤੀ। ਸ਼ਾਹ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦਾ ਇਤਿਹਾਸ ਪੜ੍ਹਣ ਅਤੇ ਸਮਝਣ ਕਿ ਇਸ ਲਈ ਕਿੰਨੇ ਲੋਕਾਂ ਨੇ ਕੁਰਬਾਨੀਆਂ ਦਿਤੀਆਂ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.