ਸਰਵਣ ਸਿੰਘ ਭੰਗਲਾਂ, ਸਮਰਾਲਾ : ਮਹਾਰਿਸ਼ੀ ਵਾਲਮੀਕਿ ਦੇ ਪਵਿੱਤਰ ਪ੍ਰਗਟ ਦਿਵਸ ਮੌਕੇ ਸ਼ਹਿਰ ‘ਚ ਮੰਦਰ ਕਮੇਟੀ ਵੱਲੋਂ ਸ਼ੋਭਾ ਯਾਤਰਾ ਸਜਾਈ ਗਈ। ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਸੰਨੀ ਦੂਆ, ਭਾਕਿਯੂ ਦੋਆਬਾ ਦੇ ਸੀਨੀਅਰ ਆਗੂ ਜਸਵੀਰ ਸਿੰਘ ਮੱਕੜ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਤੇ ਬਸਪਾ ਦੇ ਸੀਨੀਅਰ ਆਗੂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਮੰਦਰ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਆਗੂਆਂ ਨੇ ਸ਼ੋਭਾ ਯਾਤਰਾ ਦਾ ਸਵਾਗਤ ਕਰਦਿਆਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਸੀਂ ਸਾਰੇ ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ‘ਤੇ ਅਮਲ ਕਰਕੇ ਸਮੁੱਚੀ ਲੋਕਾਈ ਦਾ ਭਲਾ ਕਰ ਸਕਦੇ ਹਾਂ ਇਸ ਲਈ ਸਾਨੂੰ ਪ੍ਰਗਟ ਦਿਵਸ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।


