ਪੰਜਾਬੀ ਜਾਗਰਣ ਟੀਮ, ਖੇੜਾ/ਫ਼ਤਹਿਗੜ੍ਹ ਸਾਹਿਬ : ਪੰਜਾਬ ਕਾਲਜ ਆਫ ਐਜੂਕੇਸ਼ਨ ਪਿੰਡ ਸਰਕੱਪੜਾ ਚੁੰਨ੍ਹੀ ਵਿਖੇ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਹਿੰਦੀ ਭਾਸ਼ਾ ਦੀ ਮਹੱਤਤਾ ਪ੍ਰਗਟ ਕੀਤੀ। ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਨੇ ਰਾਜ ਭਾਸ਼ਾ ਹਿੰਦੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਹਿੰਦੀ ਭਾਸ਼ਾ ਵਿਭਿੰਨਤਾ ਨੂੰ ਏਕਤਾ ਵਿੱਚ ਬਣਾਈ ਰੱਖਦੀ ਹੈ। ਉਨਾਂ੍ਹ ਕਿਹਾ ਕਿ ਆਪਣੀ ਮਾਤ ਭਾਸ਼ਾ ਦੇ ਨਾਲ ਨਾਲ ਆਪਣੀ ਰਾਸ਼ਟਰੀ ਭਾਸ਼ਾ ਵੀ ਸਿੱਖਣੀ ਚਾਹੀਦੀ ਹੈ। ਇਸ ਮੌਕੇ ਕਾਲਜ ਪਿੰ੍ਸੀਪਲ ਡਾ.ਹਰਜੀਤ ਕੌਰ ਸਰਾਂ ਨੇ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਰਾਜ ਭਾਸ਼ਾ ਹਿੰਦੀ ਸੰਸਾਰ ਵਿੱਚ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚੋਂ ਚੌਥੇ ਸਥਾਨ ‘ਤੇ ਆਉਂਦੀ ਹੈ। ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਅੰਤ ਵਿੱਚ ਹਿੰਦੀ ਅਧਿਆਪਕਾ ਨੂਰੀ ਬਾਲਾ ਨੇ ਕਾਲਜ ਚੇਅਰਮੈਨ, ਪਿੰ੍ਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


