ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਛੱਡੀ ਅੜੀ, ਦਿੱਤੀ ‘ਪ੍ਰੇਮ ਵਿਆਹ’ ਨੂੰ ਪ੍ਰਵਾਨਗੀ

ਪਾਇਲ : ਸਥਾਨਕ ਪਿੰਡ ਚਣਕੋਈਆਂ ਖੁਰਦ ਦੀ ਪੰਚਾਇਤ ਨੇ ਆਪਣੀ ਅੜੀ ਛੱਡਦਿਆਂ ‘ਪ੍ਰੇਮ ਵਿਆਹ’ ਨੂੰ ਪ੍ਰ੍ਰਵਾਨਗੀ ਦੇ ਦਿੱਤੀ ਹੈ। ਪੰਚਾਇਤ ਮੈਂਬਰਾਂ ਨੇ ਸਾਦੇ ਕਾਗਜ਼ ‘ਤੇ ਮਤਾ ਪਾ ਕੇ ‘ਪ੍ਰੇਮ ਵਿਆਹ’ ਦੇ ਮਾਮਲੇ ‘ਚ ਕਾਨੂੰਨ ਦੀ ਪਾਲਣਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੇਮ ਵਿਆਹ ਕਰਾਉਣ ਵਾਲੇ ਪਿੰਡ ਦੇ ਜੋੜੇ ਖਿਲਾਫ 29 ਅਪ੍ਰੈਲ ਨੂੰ ਇਸ ਲਈ ਮਤਾ ਪਾਸ ਕੀਤਾ ਸੀ ਕਿ ਪਿੰਡ ਦਾ ਮਾਹੌਲ ਖਰਾਬ ਨਾ ਹੋਵੇ। ਉਨ੍ਹਾਂ ਇਹ ਮਤਾ ਵਾਪਸ ਲੈਂਦਿਆਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਅਤੇ ਅਮਨ ਪਸੰਦ ਹਨ।
ਮਤੇ ‘ਚ ਲਿਖਿਆ ਹੈ ਕਿ ਉਨ੍ਹਾਂ ਪਿੰਡ ਦੀ ਭਲਾਈ ਅਤੇ ਆਪਸੀ ਭਾਈਚਾਰਕ ਸਾਂਝ ਵਧਾਉਣ ਲਈ ਕਦਮ ਚੁੱਕਿਆ ਹੈ। ਉਨ੍ਹਾਂ ਲਿਖਿਆ ਕਿ ਸਾਨੂੰ ਕਿਸੇ ਦੇ ਪ੍ਰੇਮ ਵਿਆਹ ਤੋਂ ਕੋਈ ਇਤਰਾਜ਼ ਨਹੀਂ ਹੈ। ਇਸ ਮੌਕੇ ਪਾਇਲ ਦੇ ਡੀ. ਐੱਸ. ਪੀ. ਰਛਪਾਲ ਸਿੰਘ ਢੀਂਡਸਾ, ਥਾਣਾ ਦੋਰਾਹਾ ਦੇ ਐੱਸ. ਐੱਚ. ਓ. ਮਨਜੀਤ ਸਿੰਘ, ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਅਤੇ ਹੋਰ ਅਧਿਕਾਰੀਆਂ ਨੇ ਪਿੰਡ ਵਾਸੀਆਂ ਅਤੇ ਮੋਹਤਬਰਾਂ ਨੂੰ ਸਮਝਾਇਆ ਕਿ ਉਹ ਅਦਾਲਤੀ ਹੁਕਮਾਂ ਦੇ ਉਲਟ ਕੋਈ ਫੈਸਲਾ ਨਹੀਂ ਲੈ ਸਕਦੇ। ਇਸ ‘ਤੇ ਧਿਆਨ ਦਿੰਦਿਆਂ ਪਿੰਡ ਦੇ ਪਤਵੰਤਿਆਂ ਨੇ ਕਾਨੂੰਨ ਦੀ ਪਾਲਣਾ ਦਾ ਮਤਾ ਪਾਸ ਕੀਤਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਮੋਹਤਬਰਾਂ ਨੇ ਮਤੇ ਰਾਹੀਂ ਪਿੰਡ ‘ਚ ਪ੍ਰੇਮ ਵਿਆਹ ਕਰਨ ਵਾਲੇ ਜੋੜੇ ਦੇ ਸਮਾਜਿਕ ਬਾਈਕਾਟ ਦਾ ਫੈਸਲਾ ਕੀਤਾ ਸੀ। ਮਤੇ ‘ਚ ਕਿਹਾ ਗਿਆ ਸੀ ਕਿ ਪਿੰਡ ਦਾ ਕੋਈ ਵੀ ਵਿਅਕਤੀ ਇਨ੍ਹਾਂ ਨਾਲ ਵਾਸਤਾ ਨਹੀਂ ਰੱਖੇਗਾ ਅਤੇ ਦੁਕਾਨਦਾਰ ਉਨ੍ਹਾਂ ਨੂੰ ਸਮਾਨ ਵੀ ਨਹੀਂ ਦੇਣਗੇ। ਇਹ ਮਾਮਲਾ ਉਸ ਸਮੇਂ ਗਰਮਾ ਗਿਆ ਸੀ, ਜਦੋਂ ਦੋ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਪਿੰਡ ਦੇ ਗੁਆਂਢੀ ਮੁੰਡੇ-ਕੁੜੀ ਨੇ ਪ੍ਰੇਮ ਵਿਆਹ ਕਰਵਾ ਲਿਆ। ਪਹਿਲਾਂ ਕੁੜੀ ਦੇ ਭਰਾ ਨੇ ਵੀ ਨੇੜਲੇ ਪਿੰਡ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਾਇਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.