ਚੰਡੀਗੜ੍ਹ/ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਅੱਜ ਬਾਅਦ ਦੁਪਹਿਰ ਕਰ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਦੌਰਾਨ ਲੁਧਿਆਣਾ ਦਾ ਗੁਰਪ੍ਰੀਤ ਸਿੰਘ 98 ਫੀਸਦੀ ਨੰਬਰਾਂ ਨਾਲ ਅੱਵਲ ਰਿਹਾ ਹੈ, ਜਦੋਂ ਕਿ ਕਪੂਰਥਲਾ ਦੀ ਜਸਮੀਨ ਕੌਰ ਨੇ 97.85 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਤੀਜੇ ਨੰਬਰ ‘ਤੇ ਫਤਿਹਗੜ੍ਹ ਸਾਹਿਬ ਦੀ ਪੁਨੀਤ ਕੌਰ ਰਹੀ, ਜਿਸ ਨੇ ਇਸ ਪ੍ਰੀਖਿਆ ‘ਚੋਂ 97.59 ਫੀਸਦੀ ਅੰਕ ਹਾਸਲ ਕੀਤੇ। ਨਤੀਜਾ ਆਉਣ ਤੋਂ ਬਾਅਦ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਘਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸਭ ਇਕ-ਦੂਜੇ ਨੂੰ ਵਧਾਈਆਂ ਦੇ ਰਹੇ ਹਨ।
ਸਰੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ‘ਤੇ ਕਿਰਾਏ ਦੇ ਘਰ ਬਣਾਉਣ ਨੂੰ ਮਨਜ਼ੂਰੀ ਦਿੱਤੀ
ਸਰੀ, ਬੀ.ਸੀ. – ਸੋਮਵਾਰ ਨੂੰ ਹੋਈ ਰੈਗੂਲਰ ਕੌਂਸਲ ਦੀ ਮੀਟਿੰਗ ਵਿੱਚ, ਸਰੀ ਸਿਟੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸਦਾ ਮਕਸਦ-ਨਿਰਧਾਰਿਤ ਕਿਰਾਏ