Ad-Time-For-Vacation.png

ਪੰਜਾਬ ਭਰ ‘ਚ ਦਲਿਤਾਂ ਵਲੋਂ ਪ੍ਰਦਰਸ਼ਨ, ਰਾਹ ‘ਚ ਫਸੇ ਲੋਕਾਂ ਦੀ ਮਦਦ ਲਈ ਗੁਰਦੁਆਰਿਆਂ ਨੇ ਖੋਲ੍ਹੇ ਦਰਵਾਜ਼ੇ

ਜਲੰਧਰ (ਰਮਨਦੀਪ ਸੋਢੀ) : ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਭਾਈਚਾਰੇ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਰਸਤੇ ਵਿਚ ਫਸੇ ਰਾਹਗੀਰਾਂ ਦੀ ਮਦਦ ਲਈ ਗੁਰਦੁਆਰਾ ਸਾਹਿਬਾਨਾਂ ਨੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਜਲੰਧਰ-ਕਪੂਰਥਲਾ ਰੋਡ ‘ਤੇ ਪਿੰਡ ਖੋਜੇਵਾਲ ਹਾਈਵੇ ‘ਤੇ ਭਾਰੀ ਜਾਮ ਲੱਗਾ ਹੋਣ ਕਾਰਨ ਵੱਡੀ ਗਿਣਤੀ ਵਿਚ ਲੋਕ ਰਸਤੇ ਵਿਚ ਹੀ ਫਸ ਗਏ। ਰਾਹਗੀਰਾਂ ਦੀ ਮਦਦ ਲਈ ਖੋਜੇਵਾਲ ਸਥਿਤ ਗੁਰਦੁਆਰਾ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਜਿੱਥੇ ਰਾਹਗੀਰਾਂ ਨੂੰ ਨਾ ਸਿਰਫ ਆਸਰਾ ਦਿੱਤਾ ਜਾ ਰਿਹਾ ਹੈ ਸਗੋਂ ਪ੍ਰਸ਼ਾਦਾ ਛਕਾਇਆ ਜਾ ਰਿਹਾ ਹੈ। ਇਸੇ ਸੂਬੇ ਭਰ ਵਿਚ ਜਾਮ ‘ਚ ਫਸੇ ਲੋਕਾਂ ਵਲੋਂ ਗੁਰਦੁਆਰਾ ਸਾਹਿਬਾਨਾਂ ਵਿਚ ਸ਼ਰਨ ਲਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਐੱਸ. ਸੀ.\ਐੱਸ. ਟੀ. ਐਕਟ ‘ਤੇ ਦਿੱਤੇ ਗਏ ਫੈਸਲੇ ਤੋਂ ਬਾਅਦ ਦਲਿਤ ਭਾਈਚਾਰੇ ਵਲੋਂ ਦੇਸ਼ ਭਰ ਵਿਚ ਸੋਮਵਾਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਦਾ ਸਭ ਤੋਂ ਵੱਧ ਅਸਰ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿਚ ਦਲਿਤ ਭਾਈਚਾਰੇ ਵਲੋਂ ਸ਼ਹਿਰ ਭਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.