ਪੰਜ ਲੱਖ ਰੁਪਏ ਦੀ ਰਾਹਤ ਨਾਲ ਸਰਕਾਰ ਨੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਉਕਸਾਇਆ : ਸੁਖਬੀਰ ਬਾਦਲ

ਚੰਡੀਗੜ੍ਹ, (ਜੈ ਸਿੰਘ ਛਿੱਬਰ) : ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ 90 ਕਿਸਾਨਾਂ ਨੇ ਆਤਮ ਹਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਿਸਾਨਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਉਕਸਾਉਣ ਵਾਲਾ ਹੈ, ਕਿਉਂਕਿ ਸਰਕਾਰ ਨੇ ਆਤਮ ਹਤਿਆ ਕਰਨ ਵਾਲੇ ਕਿਸਾਨ ਦੇ ਪਰਵਾਰ ਨੂੰ ਪੰਜ ਲੱਖ ਰੁਪਏ ਦੀ ਰਾਹਤ ਦੇਣ ਦੀ ਗੱਲ ਕਹੀ ਹੈ, ਜਦੋਂ ਕਿ ਕਰਜ਼ੇ ‘ਚ ਦਬੇ ਕਿਸਾਨਾਂ ਨੂੰ ਦੋ ਲੱਖ ਰੁਪਏ ਦੀ ਰਾਹਤ ਦੇਣਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਲ ਸਦਨ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਏਕੜ ਤਕ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ, ਜਦੋਂ ਕਿ ਵੋਟਾਂ ਤੋਂ ਪਹਿਲਾਂ ਕਿਸਾਨਾਂ ਨਾਲ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ 90 ਹਜ਼ਾਰ ਕਰੋੜ ਦਾ ਕਰਜ਼ਾ ਹੈ, ਪਰ ਸਰਕਾਰ ਨੇ ਬਜਟ ‘ਚ ਸਿਰਫ਼ 1500 ਕਰੋੜ ਰੁਪਏ ਬਜਟ ਦਾ ਪ੍ਰਾਵਧਾਨ ਰਖਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਬਜਟ ਦਾ ਜਿਥੇ ਹੁਕਮਰਾਨ ਧਿਰ ਦੇ ਆਗੂਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ, ਉਥੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਬਜਟ ਨੂੰ ਲੋਕਾਂ ਨਾਲ ਵੱਡਾ ਧੋਖਾ, ਕਿਸਾਨਾਂ ਨਾਲ ਮਜ਼ਾਕ ਦਸਿਆ ਹੈ। ਸਮੁੱਚੀ ਵਿਰੋਧੀ ਧਿਰ ਨੇ ਬਜਟ ਦਾ ਵਾਕਆਊਟ ਕਰਦਿਆਂ ਸਰਕਾਰ ‘ਤੇ ਵਾਅਦਾਖਿਲਾਫ਼ੀ ਦਾ ਦੋਸ਼ ਵੀ ਲਾਇਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.