ਸ੍ਰੀਨਗਰ, – ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸੋਮਵਾਰ ਨੂੰ ਪੀ. ਡੀ. ਪੀ. ਦੀ ਇੱਕ ਉੱਚ ਪੱਧਰੀ ਬੈਠਕ ਤੋਂ ਬਾਅਦ ਸੂਬੇ ‘ਚ ਧਾਰਾ 35-ਏ ਨੂੰ ਬਰਕਰਾਰ ਰੱਖਣ ਦਾ ਸਮਰਥਨ ਕੀਤਾ ਹੈ। ਸ੍ਰੀਨਗਰ ‘ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮਹਿਬੂਬਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਵਿਸ਼ੇ ‘ਤੇ ਆਪਣਾ ਰਵੱਈਆ ਸਪੱਸ਼ਟ ਨਹੀਂ ਕਰਦੀ, ਉਦੋਂ ਤੱਕ ਪੀ. ਡੀ. ਪੀ. ਵੀ ਪ੍ਰਸਤਾਵਿਤ ਪੰਚਾਇਤ ਚੋਣਾਂ ਦਾ ਬਾਈਕਾਟ ਕਰੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਅਤੇ ਸੁਪਰੀਮ ਕੋਰਟ ‘ਚ ਧਾਰਾ 35-ਏ ਨੂੰ ਲੈ ਕੇ ਚੱਲ ਰਹੇ ਕੇਸ ਦੇ ਆਪਸੀ ਸੰਬੰਧ ਨੂੰ ਲੈ ਕੇ ਜਿਸ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨਾਲ ਲੋਕਾਂ ਦੇ ਦਿਮਾਗ ‘ਚ ਕਈ ਤਰ੍ਹਾਂ ਦੇ ਸ਼ੱਕ ਪੈਦਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਅਜਿਹੇ ਮਾਹੌਲ ‘ਚ ਚੋਣਾਂ ਕਰਾਉਣ ਦੇ ਫੈਸਲੇ ‘ਤੇ ਇੱਕ ਵਾਰ ਫਿਰ ਤੋਂ ਵਿਚਾਰ ਕੀਤਾ ਜਾਵੇ। ਮਹਿਬੂਬਾ ਮੁਤਾਬਕ ਅਜਿਹੇ ਹਾਲਾਤ ‘ਚ ਜੇਕਰ ਚੋਣਾਂ ਹੋਈਆਂ ਤਾਂ ਪੀ. ਡੀ. ਪੀ. ਉਨ੍ਹਾਂ ਹਿੱਸਾ ਨਹੀਂ ਲਵੇਗੀ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


