ਫੌਜੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: 1971 ਦੀ ਭਾਰਤ-ਪਾਕਿ ਜੰਗ ਦੌਰਾਨ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਜੰਗੀ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਫੌਜੀਆਂ ਦੇ ਪਰਿਵਾਰਾਂ ਨੇ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਰਿਹਾਈ ਲਈ ਹੁਣ ਵੀ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਸਰਕਾਰ ਖਿਲਾਫ਼ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਸਾਬਕਾ ਫੌਜੀਆਂ ਤੇ ਜੇਲ੍ਹਾਂ ਵਿੱਚ ਬੰਦ ਸੈਨਿਕਾਂ ਦੇ ਪਰਿਵਾਰਾਂ ਨੇ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਫੌਜੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਤੋਂ 22 ਤਾਰੀਖ ਤੱਕ ਵੱਖ-ਵੱਖ ਥਾਵਾਂ ‘ਤੇ ਕੈਂਡਲ ਮਾਰਚ ਕੀਤੇ ਜਾਣਗੇ। ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ 23 ਜੂਨ ਨੂੰ ਅਟਾਰੀ ਸਰਹੱਦ ‘ਤੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਬੱਸ ਸੇਵਾ ਨੂੰ ਵੀ ਰੋਕਣ ਦਾ ਐਲਾਨ ਕੀਤਾ ਹੈ।

ਸਾਬਕਾ ਕੈਪਟਨ ਸੀ.ਐਸ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਕ 1971 ਦੀ ਭਾਰਤ-ਪਾਕਿ ਜੰਗ ਦੇ ਦੌਰਾਨ 54 ਭਾਰਤੀ ਫੌਜੀ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਕੈਦ ਹਨ। ਸਰਕਾਰ ਵੱਲੋਂ ਅੱਜ ਤੱਕ ਉਨ੍ਹਾਂ ਦੀ ਰਿਹਾਈ ਲਈ ਕੋਈ ਯਤਨ ਨਹੀਂ ਕੀਤਾ ਗਿਆ। ਸਿੱਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਕਈ ਹੋਰ ਦੇਸ਼ਾਂ ਨਾਲ ਬਿਹਤਰ ਰਿਸ਼ਤੇ ਬਣਾਉਣ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਨੂੰ ਦੇਸ਼ ਲਈ ਲੜਾਈ ਲੜਨ ਦੌਰਾਨ ਪਾਕਿਸਤਾਨੀ ਜੇਲ੍ਹਾਂ ਵਿੱਚ ਕੈਦ ਫੌਜੀ ਕੈਦੀਆਂ ਦੀ ਰਿਹਾਈ ਦਾ ਕੋਈ ਫਿਕਰ ਨਹੀਂ ਹੈ।

1971 ਦੀ ਜੰਗ ਦੌਰਾਨ ਪਾਕਿਸਤਾਨੀ ਫੌਜੀਆਂ ਵੱਲੋਂ ਬੰਦੀ ਬਣਾਏ ਗਏ ਕੈਦੀ ਬਲਵਿੰਦਰ ਸਿੰਘ ਦੀ ਬੇਟੀ ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਤਾਂ ਉਨ੍ਹਾਂ ਦੇ ਪਿਤਾ ਨੂੰ ਸ਼ਾਹੀਦ ਕਰਾਰ ਵੀ ਦੇ ਦਿੱਤਾ ਗਿਆ ਸੀ। ਉਨ੍ਹਾਂ ਪਾਕਿਸਤਾਨ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਏ ਕੈਦੀ ਤੋਂ ਪਤਾ ਲੱਗਾ ਸੀ ਕਿ ਉਨ੍ਹਾਂ ਦੇ ਪਿਤਾ ਜਿਉਂਦੇ ਹਨ। ਉਹ ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਦੇਣ ਤੋਂ ਬਾਅਦ ਵੀ ਕੁਝ ਨਹੀਂ ਕੀਤਾ ਜਾ ਰਿਹਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.