ਸੁਖਵਿੰਦਰ ਸਿੰਘ ਸਲੌਦੀ, ਖੰਨਾ : ਫ਼ਕੀਰ ਬਾਬਾ ਦੇਵਰਾਜ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਿੰਡ ਭੁਮੱਦੀ ਵਿਖੇ ਸਮੂਹ ਨਗਰ ਵਾਸੀ ਤੇ ਸੇਵਾਦਾਰ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੱਲੋਂ ਕਰਵਾਇਆ ਜਾ ਰਿਹਾ ਹੈ।

16 ਸਤੰਬਰ ਸ਼ਾਮ 8.30 ਤੋਂ 10.30 ਵਜੇ ਤਕ ਸੰਸਾਰ ਪ੍ਰਸਿੱਧ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਬੀਬੀ ਜਸਵੀਰ ਕੌਰ ਜੱਸ ਸੁਲਤਾਨਪੁਰ ਲੋਧੀ ਵਾਲੇ ਸੰਗਤ ਨੂੰ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਗੁਣਗਾਨ ਕਰ ਕੇ ਸੰਗਤ ਨੂੰ ਨਿਹਾਲ ਕਰਨਗੇ। 17 ਸਤੰਬਰ ਵਾਲੇ ਦਿਨ ਸਵੇਰੇ ਅੰਮਿ੍ਤ ਵੇਲੇ ਸਵੇਰੇ 4 ਤੋਂ ਸਵੇਰੇ 6 ਵਜੇ ਤਕ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਇਲਾਹੀ ਬਾਣੀ ਦੇ ਭੋਗ ਪਾਏ ਜਾਣਗੇ। ਉਪਰੰਤ ਸ੍ਰੀ ਆਸਾ ਦੀ ਵਾਰ ਦਾ ਕੀਰਤਨ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਜੀ ਹੈੱਡ ਗ੍ੰਥੀ ਭਾਈ ਮਨਜਿੰਦਰ ਸਿੰਘ ਆਪਣੇ ਜਥੇ ਸਮੇਤ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰਨਗੇ।

ਇਸ ਮੌਕੇ ਢਾਡੀ ਤਰਲੋਚਨ ਸਿੰਘ ਭੁਮੱਦੀ, ਭਾਈ ਅਮਰੀਕ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ, ਪਵਿੱਤਰ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ, ਬੂਟਾ ਸਿੰਘ ਸੈਕਟਰੀ ਖੇਤੀਬਾੜੀ ਸਹਿਕਾਰੀ ਸਭਾ ਤੇ ਸੇਵਾਦਾਰ ਬਲਦੇਵ ਸਿੰਘ ਕਾਕਾ ਨੇ ਸੰਗਤ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ।