ਸੰਜੀਵ ਗੁਪਤਾ, ਜਗਰਾਓਂ : ਬਲੌਜਮਜ਼ ਕਾਨਵੈਂਟ ਸਕੂਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਵਿਦਿਆਰਥੀਆਂ ਨੂੰ ਸਿਰਫ 19 ਵਰਿ੍ਹਆਂ ਦੀ ਉਮਰ ‘ਚ ਹੀ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹਾਦਰੀ, ਦੇਸ਼ ਭਗਤੀ ਤੋਂ ਜਾਣੂ ਕਰਵਾਇਆ।

ਇਸ ਮੌਕੇ ਸਕੂਲ ਦੇ ਪਿੰ੍ਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੇ ਦਿਨ ਵਿਦਿਆਰਥੀ ਵਰਗ ਨਾਲ ਸਾਂਝੇ ਕਰਨੇ ਅਤੀ ਜ਼ਰੂਰੀ ਹਨ, ਕਿਉਂਕਿ ਜਿਨ੍ਹਾਂ ਆਪਣੀਆਂ ਜ਼ਿੰਦਗੀਆਂ ਕੌਮ ਦੀ ਖਾਤਰ ਵਾਰ ਦਿੱਤੀਆਂ ਉਨ੍ਹਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਅੱਜ ਦੀ ਤੇਜ਼ ਤਰਾਰ ਜ਼ਿੰਦਗੀ ਦੀ ਦੌੜ ‘ਚ ਨੌਜਵਾਨ ਪੀੜ੍ਹੀ ਕਿਤੇ ਨਾ ਕਿਤੇ ਇਨ੍ਹਾਂ ਯੋਧਿਆਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਪਰ ਇਨ੍ਹਾਂ ਦੀਆਂ ਪ੍ਰਰਾਪਤ ਕੀਤੀਆਂ ਸ਼ਹੀਦੀਆਂ ਸਦਕਾ ਅਸੀਂ ਆਜ਼ਾਦ ਫਿਜ਼ਾਂ ‘ਚ ਸਾਹ ਲੈ ਰਹੇ ਹਾਂ। ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰਰੀਤ ਸਿੰਘ ਬਰਾੜ ਨੇ ਵੀ ਸ਼ਰਧਾਂਜਲੀ ਦਿੱਤੀ।