ਸੁਖਦੇਵ ਗਰਗ, ਜਗਰਾਓਂ : ਬਲੌਜ਼ਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ‘ਚ ਭਾਗ ਲੈਂਦਿਆਂ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ। ਪਿੰ੍ਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਦੱਸਿਆ ਸਾਇੰਸ ਵਿਸ਼ੇ ਨਾਲ ਸਬੰਧਤ ਵਿਦਿਆਰਥੀ ਦਿਵਿਅਮ ਤੇ ਜੈਸਵੀਨ ਕੌਰ ਨੇ ਆਰਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਲਗਾਈ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ਪ੍ਰਦਰਸ਼ਨੀ ‘ਚ ਆਪਣੇ ਤਿਆਰ ਕੀਤੇ ਮਾਡਲ ਦੀ ਪ੍ਰਦਰਸ਼ਨੀ ਗਈ ਜਿਸ ਦੀ ਕਾਫ਼ੀ ਸ਼ਲਾਘਾ ਹੋਈ।

ਉਨ੍ਹਾਂ ਦੱਸਿਆ ਵਿਦਿਆਰਥੀਆਂ ਨੂੰ ਵਾਤਾਵਰਨ ਤੇ ਸਿਹਤ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮੁੱਖ ਉਦੇਸ਼ ਨਾਲ ਲਗਾਈ ਪ੍ਰਦਰਸ਼ਨੀ ‘ਚ 51 ਦੇ ਕਰੀਬ ਸਕੂਲਾਂ ਨੇ ਭਾਗ ਲਿਆ। ਉਨ੍ਹਾਂ ਸਾਇੰਸ ਵਿਸ਼ੇ ਦੇ ਅਧਿਆਪਕ ਰਾਜ ਕੁਮਾਰ ਕੱਕੜ ਤੇ ਡਾਲੀ ਨੂੰ ਵਧਾਈ ਦਿੱਤੀ। ਸਕੂਲ ਪ੍ਰਧਾਨ ਮਨਪ੍ਰਰੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਤਿਆਰੀ ਕਰਨ ਦੀ ਪੇ੍ਰਰਨਾ ਦਿੱਤੀ।