ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ‘ਪੰਜਾਬ-95’ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਅਤੇ ਜੀਵਨ ‘ਤੇ ਆਧਾਰਿਤ ਹੈ, ਜੋ ਮਨੁੱਖੀ ਅਧਿਕਾਰਾਂ ਲਈ ਅਣਨਿਆਤ ਪ੍ਰਤਿੰਬਿੰਬਿਤ ਕਰਦੀ ਹੈ। ਫਿਲਮ 7 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਹੈ, ਪਰ ਇਹ ਭਾਰਤ ਵਿੱਚ ਪ੍ਰਦਰਸ਼ਿਤ ਨਹੀਂ ਕੀਤੀ ਜਾਵੇਗੀ। ਸੈਂਸਰ ਬੋਰਡ ਨੇ ਫਿਲਮ ‘ਚ 120 ਕੱਟ ਲਗਾਉਣ ਲਈ ਕਿਹਾ ਸੀ ਪਰ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਤਿਆਰ ਨਹੀਂ ਸਨ। ਜਿਸ ਕਾਰਨ ਭਾਰਤ ‘ਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਫਿਲਮ ਨੂੰ ਰਿਲੀਜ਼ ਹੋਣ ਲਈ ਕਰੀਬ 1 ਸਾਲ ਦਾ ਇੰਤਜ਼ਾਰ ਕਰਨਾ ਪਿਆ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਇਸ ਤੋਂ ਪਹਿਲਾਂ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਜਿਸ ਨਾਲ ਵਿਵਾਦ ਖੜ੍ਹਾ ਹੋ ਗਿਆ ਸੀ। ਦਿਲਜੀਤ ਦੀ ਪੋਸਟ ਤੋਂ ਸਾਫ ਹੈ ਕਿ ਇਹ ਫਿਲਮ ਹੁਣ ਬਿਨਾਂ ਕੱਟਾਂ ਦੇ ਰਿਲੀਜ਼ ਹੋ ਰਹੀ ਹੈ। ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।
ਵਿਵਾਦਤ ਫ਼ਿਲਮ ਐਂਮਰਜੈਂਸੀ ਨੂੰ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਕੇੰਦਰ ਵੱਲੋਂ ਜਾਰੀ ਕਰਵਾਣਾ ਸਿੱਖ ਭਾਵਨਾਵਾਂ ਨਾਲ ਵੱਡਾ ਖਿਲਵਾੜ: ਸਰਨਾ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਜਨਤਾ ਪਾਰਟੀ ਦੀ ਮੈੰਬਰ ਪਾਰਲੀਮੈੰਟ ਕੰਗਨਾ ਰਣੌਤ ਦੀ ਵਿਵਾਦਤ ਫ਼ਿਲਮ ਐਂਮਰਜੈਂਸੀ ਨੂੰ ਸਿੱਖ ਕੌਮ ਦੇ ਵਿਰੋਧ ਦੇ ਬਾਵਜੂਦ ਕੇੰਦਰ