ਬਾਦਲ ਦਲ ਅਤੇ ਕਾਂਗਰਸ ਦੋਵਾਂ ਦੀ ਹਮਾਇਤ ਹਾਸਲ ਟਰਾਂਸਪੋਰਟ ਮਾਫੀਆ ਪੰਜਾਬ ‘ਚ ਹਾਲੇ ਵੀ ਸਰਗਰਮ: ਫੂਲਕਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ ‘ਚ ਸੱਤਾ ਤਬਦੀਲੀ ਦੇ ਬਾਵਜੂਦ ਵੀ ਟਰਾਂਸਪੋਰਟ ਮਾਫੀਆ ‘ਤੇ ਕੋਈ ਅਸਰ ਨਹੀਂ ਪਿਆ।ਫੂਲਕਾ ਨੇ ਜਾਰੀ ਪ੍ਰੈਸ ਬਿਆਨ ‘ਚ ਕਿਹਾ ਕਿ ਕਰੋੜਾਂ ਦੇ ਕਾਰੋਬਾਰ ਕਰਨ ਵਾਲੇ ਟਰਾਂਸਪੋਰਟ ਮਹਿਕਮੇ ਨੂੰ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਹਾਲੇ ਵੀ ਮਾਫੀਆ ਆਪਣੇ ਮੁਤਾਬਕ ਚਲਾ ਰਿਹਾ ਹੈ। ਇਸ ਸਬੰਧ ‘ਚ ਅਖ਼ਬਾਰਾਂ ‘ਚ ਛਪੀਆਂ ਖ਼ਬਰਾਂ ਦਾ ਨੋਟਿਸ ਲੈਂਦੇ ਹੋਏ ਫੂਲਕਾ ਨੇ ਕਿਹਾ ਕਿ 5000 ਗ਼ੈਰ-ਕਾਨੂੰਨੀ ਰੂਟਾਂ ‘ਤੇ ਬਾਦਲ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਨੂੰ ਕੈਪਟਨ ਸਰਕਾਰ ਨੇ ਹਾਲੇ ਵੀ ਉਂਝ ਹੀ ਜਾਰੀ ਰੱਖ ਰਹੀ ਹੈ ਜਦਕਿ ਕੈਪਟਨ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਪੰਜਾਬ ਦੇ ਲੋਕਾਂ ਨਾਲ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ।

ਇਸਤੋਂ ਅਲਾਵਾ ਨਿਜੀ ਟਰਾਂਸਪੋਰਟਾਂ ਨੂੰ ਹਾਲੇ ਵੀ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਤੋਂ ਚੰਡੀਗੜ੍ਹ ਦੇ ਉਹ ਸਮੇਂ ਦਿੱਤੇ ਗਏ ਹਨ ਜਿਸ ਵੇਲੇ ਵੱਧ ਤੋਂ ਵੱਧ ਕਮਾਈ ਹੋ ਸਕੇ। ਪੰਜਾਬ ਰੋਡਵੇਜ਼ ਦੀ ਹਾਲੇ ਵੀ ਰੋਜ਼ਾਨਾ ਆਮਦਨ 1.05 ਕਰੋੜ ਹੈ ਜੋ ਕਿ ਸਾਬਤ ਕਰਦਾ ਹੈ ਕਿ ਕਾਂਗਰਸ ਅਤੇ ਬਾਦਲ ਦਲ ਆਪਣੇ ਟਰਾਂਸਪੋਰਟ ਮਾਫੀਆ ਨੂੰ ਬਚਾਉਣ ਲਈ ਅੰਦਰਖਾਤੇ ਇਕ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.