ਬਾਦਲ ਵੱਲੋਂ ਢੱਡਰੀਆਂਵਾਲੇ ਦੀ ਮੰਗ ਰੱਦ

ਰੋਪੜ: ਪੰਜਾਬ ਸਰਕਾਰ ਨੇ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਹਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਰੱਦ ਕਰ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਮਾਮਲਾ ਸੀ.ਬੀ.ਆਈ. ਨੂੰ ਸੌਂਪਣ ਦੀ ਕੋਈ ਤੁਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਮਾਮਲੇ ਦੀ ਮੁਕੰਮਲ ਜਾਂਚ ਪੁਲਿਸ ਵਿਭਾਗ ਪਾਸੋਂ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੇਸ ਦੀ ਡੂੰਘਾਈ ਤੱਕ ਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਤੇ ਇਸ ਸਬੰਧੀ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਹੀ ਜਲਦਬਾਜ਼ੀ ਕਰਨ ਤੋਂ ਪਹਿਲਾਂ ਇਸ ਜਾਂਚ ਦੇ ਅੰਤਮ ਨਤੀਜੇ ਆਉਣ ਤੱਕ ਇੰਤਜ਼ਾਰ ਕਰਨਾ ਹੀ ਠੀਕ ਗੱਲ ਹੋਵੇਗੀ।

ਬਾਦਲ ਨੇ ਵਿਧਾਨ ਸਭਾ ਚੋਣਾਂ ਪਹਿਲਾਂ ਹੋਣ ਦੀਆਂ ਅਟਕਲਾਂ ਵੀ ਰੱਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੈਅ ਸਮੇਂ ‘ਤੇ ਹੀ ਹੋਣਗੀਆਂ। ਅੱਜ ਰੋਪੜ ਵਿਧਾਨ ਸਭਾ ਹਲਕੇ ਦੇ ਨੂਰਪੁਰ ਬੇਦੀ ਬਲਾਕ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਬਾਦਲ ਨੇ ਕਿਹਾ ਕਿ ਇਹ ਚੋਣਾਂ ਪਹਿਲਾਂ ਹੋਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਤੇ ਚੋਣਾਂ ਮਿਥੇ ਸਮੇਂ ‘ਤੇ ਹੀ ਹੋਣੀਆਂ।

ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਤਿਕੋਣੀ ਟੱਕਰ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਲਈ ਕੋਈ ਮਹੱਤਵ ਨਹੀਂ ਰੱਖਦਾ ਕਿ ਇਨ੍ਹਾਂ ਚੋਣਾਂ ਵਿੱਚ ਕਿਹੜੀ ਸਿਆਸੀ ਪਾਰਟੀ ਮੈਦਾਨ ਵਿੱਚ ਉੱਤਰਦੀ ਹੈ। ਉਂਝ, ਮੁੱਖ ਮੰਤਰੀ ਨੇ ਕਿਹਾ ਕਿ ਨਾ ਹੀ ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਤੇ ਨਾ ਹੀ ਕਿਸੇ ਆਜ਼ਾਦ ਉਮੀਦਵਾਰ ਦੀ ਚੋਣ ਲੜਨ ਦੀ ਸਮਰਥਾ ਨੂੰ ਘਟਾ ਕੇ ਦੇਖਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.