ਸਟਾਫ ਰਿਪੋਰਟਰ, ਖੰਨਾ : ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਦੀਆਂ ਵੱਖ-ਵੱਖ ਸਰਗਰਮੀਆਂ ‘ਚ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਜਾਣਕਾਰੀ ਦਿੰਦਿਆਂ ਸਕੂਲ ਪਿੰ੍ਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹਰਸ਼ਪ੍ਰਰੀਤ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਚਾਵਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਕਰਾਸ ਕੰਟਰੀ ਰੇਸ ‘ਚੋਂ ਛੇਵਾਂ ਸਥਾਨ ਪ੍ਰਰਾਪਤ ਕਰਕੇ ਆਪਣੇ ਸਕੂਲ, ਮਾਪਿਆਂ ਦਾ ਨਾਮ ਰੋਸ਼ਨ ਕੀਤਾ।

ਸਕੂਲ ਪਿੰ੍ਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਇਸ ਪ੍ਰਰਾਪਤੀ ‘ਤੇ ਵਿਦਿਆਰਥੀ, ਇਸ ਦੇ ਮਾਤਾ ਪਿਤਾ ਤੇ ਕੋਚ ਗੁਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਇਹ ਵਿਦਿਆਰਥੀ ਹੁਣ ਸੂਬਾ ਪੱਧਰੀ ਖੇਡਾਂ ‘ਚ ਭਾਗ ਲੈਣ ਜਾਵੇਗਾ, ਜਿਸ ਲਈ ਇਸ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆ ਨੇ ਇਸ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ।