ਬਿਨਾਂ ਕਹੇ ਭਾਰਤ-ਚੀਨ ਵਿਵਾਦ ‘ਚ ਕੁੱਦੇ ਟਰੰਪ, ਬੋਲੇ-ਵਿਚੋਲਗੀ ਲਈ ਤਿਆਰ ਅਮਰੀਕਾ

ਹਾਂਗਕਾਂਗ ਦੇ ਨਾਲ ਅਮਰੀਕਾ
ਇਸ ਤੋਂ ਪਹਿਲਾਂ ਟਰੰਪ ਨੇ ਚੀਨ ਨੂੰ ਲੈ ਕੇ ਇਸ ਹਫਤੇ ਦੇ ਅਖੀਰ ਤੱਕ ਕੋਈ ਵੱਡਾ ਐਲਾਨ ਕਰਨ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਸੰਕੇਤ ਦਿੱਤਾ ਹੈ ਕਿ ਉਹ ਚੀਨ ਨੂੰ ਦੰਡਿਤ ਕਰਨ ਦੇ ਬਾਰੇ ਵਿਚ ਹੋ ਸਕਦਾ ਹੈ। ਟਰੰਪ ਨੇ ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ,”ਅਸੀਂ ਕੁਝ ਕਰਨ ਜਾ ਰਹੇ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਇਹ ਤੁਹਾਨੂੰ ਸਾਰਿਆਂ ਨੂੰ ਪਸੰਦ ਆਵੇਗਾ ਪਰ ਇਸ ਦੀ ਘੋਸ਼ਣਾ ਮੈਂ ਅੱਜ ਨਹੀਂ ਕਰਾਂਗਾ।” ਗੌਰਤਲਬ ਹੈ ਕਿ ਚੀਨ ਦੀ ਨੈਸ਼ਨਲ ਪੀਪਲਜ਼ ਕਾਂਗਰਸ (ਐੱਨ.ਪੀ.ਸੀ.) ਦੇ ਸਾਲਾਨਾ ਸੈਸ਼ਨ ਵਿਚ ਸ਼ੁੱਕਰਵਾਰ ਨੂੰ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਹਾਂਗਕਾਂਗ ਵਿਚ ਕਥਿਤ ਵੱਖਵਾਦੀ, ਖਤਰਨਾਕ ਅਤੇ ਅੱਤਵਾਦੀ ਗਤੀਵਿਧੀਆਂ ਦੇ ਇਲਾਵਾ ਵਿਦੇਸ਼ੀ ਦਖਲ ਅੰਦਾਜ਼ੀ ‘ਤੇ ਪਾਬੰਦੀ ਲਗਾਉਣ ਲਈ ਇਕ ਨਵਾਂ ਰਾਸ਼ਟਰੀ ਸੁਰੱਖਿਆ ਕਾਨੂੰਨ ਲਿਆਉਣ ਦਾ ਪ੍ਰਸਤਾਵ ਪੇਸ਼ ਕੀਤਾ ਸੀ।

ਸੀਮਾ ਵਿਵਾਦ ‘ਤੇ ਪੀ.ਐੱਮ. ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ
ਲੱਦਾਖ ਸੀਮਾ ‘ਤੇ ਚੀਨ ਦੇ ਨਾਲ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਗਤੀਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਚੀਨ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਨਾਲ ਅੱਜ ਬੈਠਕ ਵਿਚ ਸਥਿਤੀ ਦੀ ਸਮੀਖਿਆ ਕੀਤੀ। ਮੋਦੀ ਦੀ ਬੈਠਕ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਜਨਰਲ ਰਾਵਤ ਅਤੇ ਤਿੰਨੇ ਸੈਨਾਵਾਂ ਦੇ ਪ੍ਰਮੁੱਖਾਂ ਦੇ ਨਾਲ ਬੈਠਕ ਵਿਚ ਲੱਦਾਖ ਵਿਚ ਚੀਨ ਸੀਮਾ ‘ਤੇ ਸੁਰੱਖਿਆ ਦੀ ਸਥਿਤੀ ਦੀ ਸਮੀਖਿਆ ਕੀਤੀ।

ਜ਼ਿਕਰਯੋਗ ਹੈ ਕਿ ਦੋਹਾਂ ਸੈਨਾਵਾਂ ਦੇ ਵਿਚ ਪੇਗਾਂਗ ਝੀਲ ਖੇਤਰ ਵਿਚ ਬੀਤ 5-6 ਮਈ ਨੂੰ ਹੋਈ ਮਾਮੂਲੀ ਝੜਪ ਦੇ ਬਾਅਦ ਦੋਹਾਂ ਦੇਸ਼ਾਂ ਦੇ ਮਿਲਟਰੀ ਅਧਿਕਾਰੀਆਂ ਦੀਆਂ ਕਰੀਬ 5 ਬੈਠਕਾਂ ਹੋ ਚੁੱਕੀਆਂ ਹਨ ਪਰ ਸਥਿਤੀ ਸਧਾਰਨ ਨਹੀਂ ਹੋ ਸਕੀ ਹੈ। ਇਸ ਵਿਚ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਵੀ ਸੰਪਰਕ ਬਣਾਏ ਹੋਏ ਹਨ ਪਰ ਹਾਲੇ ਤੱਕ ਦੋਹਾਂ ਪੱਖਾਂ ਵਿਚਾਲੇ ਕਿਸੇ ਤਰ੍ਹਾਂ ਦੀ ਸਹਿਮਤੀ ਨਹੀਂ ਬਣੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.