ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ‘ਨੀਲੇ ਅਸਮਾਨ ਲਈ ਸਾਫ ਹਵਾ ਦਾ ਅੰਤਰਾਸ਼ਟਰੀ ਦਿਵਸ’ ਮਨਾਇਆ ਗਿਆ । ਇਸ ਮੌਕੇ ਡਾ.ਦ ਵਿੰਦਰਜੀਤ ਕੌਰ ਨੇ ਕਿਹਾ ਕਿ ਸਾਫ਼ ਹਵਾ ਲੋਕਾਂ ਦੀ ਸਿਹਤ ਅਤੇ ਸਿਹਤਮੰਦ ਜੀਵਨ ਲਈ ਮਹੱਤਵਪੂਰਨ ਹੈ ਅਤੇ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਸਭ ਤੋਂ ਵੱਡਾ ਖਤਰਾ ਹੈ ਕਿਉਂਕਿ ਪ੍ਰਦੂਸ਼ਤਿ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਕਿਸਮ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਾਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਗੁਰਪ੍ਰਰੀਤ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਤਿ ਹੋਣ ਤੋਂ ਬਚਾਉਣ ਲਈ ਪਲਾਸਟਿਕ ਵਸਤਾਂ ਦੀ ਵਰਤੋਂ ਬੰਦ ਕੀਤੀ ਜਾਵੇ, ਖਾਣਾ ਬਣਾਉਣ ਲਈ ਧੂੰਏ ਵਾਲੇ ਬਾਲਣ ਦੀ ਵਰਤੋਂ ਨਾ ਕੀਤੀ ਜਾਵੇ, ਜਾਣ-ਆਉਣ ਲਈ ਨਿੱਜੀ ਸਾਧਨਾਂ ਦੀ ਥਾਂ ਪਬਲਿਕ ਟ੍ਾਂਸਪੋਰਟ ਦੀ ਵਰਤੋ ਕੀਤੀ ਜਾਵੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਲਿ੍ਹਾ ਐਪੀਮੋਲੋਜਿਸਟ ਡਾ.ਦੀਪਤੀ, ਜ਼ਲਿ੍ਹਾ ਪੋ੍ਗਰਾਮ ਮੈਨੇਜਰ ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀਸੀਸੀ ਅਮਰਜੀਤ ਸਿੰਘ ਆਦਿ ਮੌਜੂਦ ਸਨ।

ਫੋਟੋ ਕੈਪਸ਼ਨ: ਵਾਤਾਵਰਨ ਸਬੰਧੀ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਤੇ ਹੋਰ।