ਕੁਲਦੀਪ ਸਿੰਘ ਸਲਗਾਨੀਆ, ਕਿਲਾ ਲਾਲ ਸਿੰਘ
ਲੀਲਾਵੰਤੀ ਮੈਮੋਰੀਅਲ ਬੀਜੀ ਬਲਾਜਮ ਸਕੂਲ ਭਾਗੋਵਾਲ ਵਿਖੇ ਵਿਦਿਆਰਥੀਆਂ ਦੇ ਹਿੰਦੀ, ਪੰਜਾਬੀ ਤੇ ਅੰਗੇ੍ਜੀ ਭਾਸ਼ਾਵਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦਾ ਆਰੰਭ ਪਿੰ੍ਸੀਪਲ ਮੋਨਿਕਾ ਰਾਜਪੂਤ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਕੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਹਰ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪੇ੍ਰਿਤ ਕੀਤਾ ਗਿਆ। ਸੁੰਦਰ ਲਿਖਾਈ ਮੁਕਾਬਲੇ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਨੀਆ ਰਾਜਪੂਤ, ਮਨਜੀਤ ਕੌਰ, ਰਮਨਦੀਪ ਕੌਰ, ਤਜਿੰਦਰ ਕੌਰ, ਕੰਚਨ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।



