ਕੌਸ਼ਲ ਮੱਲ੍ਹਾ, ਹਠੂਰ : ਬੀਬੀਐੱਸਬੀ ਕਾਨਵੈਂਟ ਸਕੂਲ ਚਕਰ ਦੇ ਪਿੰ੍ਸੀਪਲ ਵਿਮਲ ਚੰਡੋਕ ਦੀ ਅਗਵਾਈ ਹੇਠ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ‘ਚ ਨਰਸਰੀ ਤੋਂ ਦਸਵੀਂ ਜਮਾਤ ਤਕ ਦੇ ਬੱਚਿਆਂ ਨੇ ਦੀਵਾਲੀ ਨੂੰ ਸਮਰਪਿਤ ਆਰਟ ਐਂਡ ਕਰਾਫਟ ਸਬੰਧਤ ਵੱਖ-ਵੱਖ ਸਰਗਰਮੀਆਂ ਜਿੰਨ੍ਹਾਂ ‘ਚ ਪਿਗੀ ਬੈਂਕ, ਕੈਂਡਲ ਮੇਕਿੰਗ, ਰੰਗੋਲੀ ਡਿਜਾਈਨ ਕਰਵਾਈਆਂ ਗਈਆਂ। ਇਸ ਮੌਕੇ ਰੰਗੋਲੀ ਇੰਟਰ ਹਾਊਸ ਮੁਕਾਬਲਾ ਵੀ ਕਰਵਾਇਆ ਗਿਆ। ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਸਮੂਹ ਸਟਾਫ਼ ਤੋਹਫੇ ਵੰਡੇ ਗਏ ਤੇ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਗਈਆਂ।
ਇਸ ਮੌਕੇ ਸਕੂਲ ਦੇ ਚੇਅਰਮੈਨ ਸੰਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਤੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਇਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਚੇਅਰਮੈਨ ਸੰਨੀ ਅਰੋੜਾ, ਉਪ ਚੇਅਰਮੈਨ ਰਜਿੰਦਰ ਬਾਵਾ, ਪ੍ਰਧਾਨ ਹਰੀ ਕ੍ਰਿਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸਕੱਤਰ ਅੰਜੂ ਬਾਲਾ, ਪ੍ਰਧਾਨ ਰਜਿੰਦਰ ਬਾਵਾ, ਗਗਨ ਬਾਵਾ, ਮੈਨੇਜਿੰਗ ਡਾਇਰੈਕਟਰ ਰਾਜੀਵ ਸੱਗੜ ਹਾਜ਼ਰ ਸੀ।


