ਕੌਸ਼ਲ ਮੱਲ੍ਹਾ, ਹਠੂਰ : ਬੀਬੀਐੱਸਬੀ ਕਾਨਵੈਂਟ ਸਕੂਲ ਚਕਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕਰ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਗਤਕੇ ਦਾ ਪ੍ਰਦਰਸ਼ਨ ਕਰ ਕੇ ਸਿੱਖੀ ਧਰਮ ਪ੍ਰਤੀ ਆਪਣੀ ਸ਼ਰਧਾ ਨੂੰ ਪ੍ਰਗਟ ਕੀਤਾ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਧਾਰਮਿਕ ਕਵਿਤਾਵਾਂ, ਧਾਰਮਿਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸੰਨੀ ਅਰੋੜਾ ਨੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਵਿਸਥਾਰਪੂਰਵਕ ਚਾਨਣਾ ਪਾਇਆ।
ਇਸ ਮੌਕੇ ਪਿੰ੍ਸੀਪਲ ਵਿਮਲ ਚੰਡੋਕ ਨੇ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਉਨਾਂ੍ਹ ਕਿਹਾ ਕਿ ਧਾਰਮਿਕ ਸਿੱਖਿਆ ਦੇਣ ਲਈ ਸਕੂਲ ‘ਚ ਅਜਿਹੀਆਂ ਸਰਗਰਮੀਆਂ ਦਾ ਹੋਣਾ ਜ਼ਰੂਰੀ ਹੈ। ਜਿਸ ਨਾਲ ਬੱਚਿਆਂ ਵਿਚ ਧਾਰਮਿਕ ਨਿਪੁੰਨਤਾ ਪੈਦਾ ਹੁੰਦੀ ਹੈ ਅਤੇ ਉਨਾਂ੍ਹ ਦਾ ਵਿਅਕਤੀਗਤ ਵਿਕਾਸ ਹੁੰਦਾ ਹੈ। ਇਸ ਮੌਕੇ ਵਾਈਸ-ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀ ਕ੍ਰਿਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਰਾਜੀਵ ਸੱਗੜ, ਜਨਰਲ ਸਕੱਤਰ ਅੰਜੂ ਬਾਲਾ, ਗਗਨ ਬਾਵਾ, ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।


