ਸਟਾਫ ਰਿਪੋਰਟਰ, ਖੰਨਾ : ਹਿਊਮਨ ਰਾਈਟਸ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਮਨੁੱਖੀ ਅਧਿਕਾਰ ਦਿਵਸ ਅਮਲੋਹ ਰੋਡ ਖੰਨਾ ਵਿਖੇ ਕੌਮੀ ਚੇਅਰਮੈਨ ਸਤੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਮਦਨ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਪ੍ਰਧਾਨ ਗੁਰਦੀਪ ਸਿੰਘ ਨੇ ਮਨੁੱਖੀ ਅਧਿਕਾਰ ਦਿਵਸ ਦੇ ਇਤਿਹਾਸ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਤੇ ਹੱਕਾਂ ਲਈ ਮਨੁੱਖੀ ਅਧਿਕਾਰਾਂ ਦਾ ਸਹਾਰਾ ਲੈਣ ਤੇ ਧੱਕੇਸ਼ਾਹੀ ਖ਼ਿਲਾਫ਼ ਲੜਾਈ ਲੜਨ ਲਈ ਪੇ੍ਰਿਤ ਕੀਤਾ। ਇਸ ਦੌਰਾਨ ਵੈੱਲਫੇਅਰ ਵੱਲੋਂ ਬੂਟੇ ਵੀ ਲਾਏ ਗਏ। ਇਸ ਮੌਕੇ ਮੀਤ ਪ੍ਰਧਾਨ ਬਲਜਿੰਦਰ ਕੌਰ, ਚੇਅਰਪਰਸਨ ਗੁਰਮੀਤ ਕੌਰ, ਧਰਮ ਸਿੰਘ, ਸੰਦੀਪ, ਬਲਜਿੰਦਰ ਸਿੰਘ ਸੇਖੋਂ, ਰਜਨੀਸ਼ ਸ਼ਰਮਾ ਆਦਿ ਹਾਜ਼ਰ ਸਨ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

