ਬੈਂਕ ਅਫਸਰਾਂ ਨੇ 250 ਮਨਰੇਗਾ ਖਾਤਿਆਂ ਵਿੱਚ ਧੋਖੇ ਨਾਲ ਪੈਸੇ ਪਾ ਕੇ ਕਢਵਾ ਲਏ

ਧੂਰੀ:– ਪਿੰਡ ਰਾਜੋਮਾਜਰਾ ਦੇ ਮਨਰੇਗਾ ਮਜ਼ਦੂਰਾਂ ਨੇ ਸਟੇਟ ਬੈਂਕ ਆਫ ਇੰਡੀਆ ਦੀ ਧੂਰੀ ਬ੍ਰਾਂਚ ਦੇ ਅਫਸਰਾਂ ਉੱਤੇ ਪਿੰਡ ਦੀਆਂ ਤਿੰਨ ਔਰਤਾਂ ਨਾਲ ਮਿਲੀਭਗਤ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਦੇ ਬੈਂਕ ਖਾਤਿਆਂ ਦੇ ਜ਼ਰੀਏ ਲੋਕਾਂ ਦਾ ਕਾਲਾ ਧਨ ਸਫੇਦ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਬੈਂਕ ਦੇ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਇਸ ਘੋਟਾਲੇ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।

ਪਿੰਡ ਰਾਜੋਮਾਜਰਾ ਦੇ ਮਨਰੇਗਾ ਮਜ਼ਦੂਰਾਂ ਨੇ ਦੱਸਿਆ ਹੈ ਕਿ ਪਿੰਡ ਦੀਆਂ ਤਿੰਨ ਔਰਤਾਂ ਨੇ ਕਰੀਬ 250 ਮਨਰੇਗਾ ਮਜ਼ਦੂਰਾਂ ਨੂੰ ਇਹ ਕਹਿ ਕੇ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਪਾਸ ਬੁੱਕ ਤੇ ਪੈਸੇ ਕਢਵਾਉਣ ਵਾਲੇ 5-5 ਫਾਰਮਾਂ ‘ਤੇ ਹਸਤਾਖਰ, ਅੰਗੂਠੇ ਲਗਵਾ ਲਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦੇ ਖਾਤੇ ਵਿੱਚ 50-50 ਹਜ਼ਾਰ ਰੁਪਏ ਪਾਏ ਜਾ ਰਹੇ ਹਨ, ਪਰ ਜਦ ਉਨ੍ਹਾਂ ਨੂੰ ਆਪਣੀ ਪਾਸਬੁੱਕ ਵਾਪਸ ਮਿਲੀ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੇ ਖਾਤੇ ਵਿੱਚ 25 ਨਵੰਬਰ ਨੂੰ 10-10 ਹਜ਼ਾਰ ਰੁਪਏ ਇੱਕ ਦਸੰਬਰ ਨੂੰ 24-24 ਹਜ਼ਾਰ ਰੁਪਏ ਜਮ੍ਹਾ ਹੋਣ ਦੇ ਨਾਲ-ਨਾਲ ਪਹਿਲਾਂ ਹੀ ਭਰਵਾਏ ਗਏ ਪੈਸੇ ਕਢਵਾਉਣ ਵਾਲੇ ਫਾਰਮਾਂ ਦੇ ਰਾਹੀਂ ਸਾਰੀ ਰਕਮ ਕੱਢੀ ਜਾ ਚੁੱਕੀ ਸੀ। ਉਨ੍ਹਾਂ ਨੇ ਬੈਂਕ ਅਧਿਕਾਰੀਆਂ ‘ਤੇ ਉਨ੍ਹਾਂ ਦੇ ਖਾਤਿਆਂ ਦੇ ਰਾਹੀਂ ਮਿਲੀਭੁਗਤ ਕਰ ਕੇ ਕਾਲਾ ਧਨ ਚਿੱਟਾ ਕਰਨ ਦਾ ਦੋਸ਼ ਲਾਉਂਦੇ ਹੋਏ ਇਸ ਕੇਸ ਦੀ ਜਾਂਚ ਦੀ ਮੰਗ ਕੀਤੀ ਹੈ।

ਦੂਸਰੇ ਪਾਸੇ ਬੈਂਕ ਵਿੱਚ ਮੌਜੂਦ ਫੀਲਡ ਅਫਸਰ ਜਰਨੈਲ ਸਿੰਘ ਨੇ ਕਿਹਾ ਕਿ ਇਹ ਕੇਸ ਅੱਜ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਤੇ ਇਸ ਦੀ ਜਾਂਚ ਕੀਤੀ ਜਾਏਗੀ। ਮੈਨੇਜਰ ਰਾਜੇਸ਼ ਸਭਰਵਾਲ ਨੇ ਉਕਤ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਉਹ ਕਿਸੇ ਕੰਮ ਲਈ ਬੈਂਕ ਤੋਂ ਬਾਹਰ ਹਨ, ਵਾਪਸ ਆ ਕੇ ਪੜਤਾਲ ਕਰਨਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.