ਚੰਡੀਗੜ (ਮੇਜਰ ਸਿੰਘ) ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਸਤਲੁਜ-ਯਮਨਾ ਲਿੰਕ ਨਹਿਰ ਬਾਰੇ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਰਾਸ਼ਟਰਪਤੀ ਨੂੰ ਭੇਜਿਆ ਜਾਵੇ। ਇਸ ਵਿੱਚ ਪੰਜਾਬ ਰਾਜ ਪੁਨਰਗਠਨ ਦੀ ਧਾਰਾ 78,79,80 ਤੇ 1956 ਦੇ ਐਕਟ ਦੀ ਧਾਰਾ 14 ਬਾਰੇ ਸੰਵਿਧਾਨਕ ਰਾਏ ਮੰਗੀ ਜਾਵੇ। ਉਨਾਂ ਨੇ ਇਸ ਮਸਲੇ ‘ਤੇ ਵਿਧਾਨ ਸਭਾ ਵਿੱਚ ਪ੍ਰਾਈਵੇਟ ਬਿੱਲ ਦੇ ਕੇ ਬਹਿਸ ਮੰਗੀ ਹੈ। ਬੈਂਸ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਰੇ ਰਸਤੇ ਬੰਦ ਹੋ ਚੁੱਕੇ ਹਨ।
ਸਰੀ ਦੇ ਮੇਅਰ ਸੰਭਾਵੀ ਅਮਰੀਕੀ ਟੈਰਿਫ਼ ਦੇ ਹੱਲ ਲਈ ਬਾਰਡਰ ਮੇਅਰਜ਼ ਗੱਠਜੋੜ ਵਿੱਚ ਸ਼ਾਮਲ ਹੋਏ
ਸਰੀ ਦੇ 20٪ ਤੋਂ ਵੱਧ ਕਾਰੋਬਾਰਾਂ ਦੇ ਅਮਰੀਕਾ ਨਾਲ ਸਿੱਧੇ ਵਪਾਰਕ ਸਬੰਧ ਹਨ, ਜੋ ਹਰ ਸਾਲ ਸਰਹੱਦ ਪਾਰ ਲਗਭੱਗ 2.8 ਬਿਲੀਅਨ ਡਾਲਰ ਵਪਾਰ ਦੀ ਨੁਮਾਇੰਦਗੀ ਕਰਦੇ ਹਨ