ਲੁਧਿਆਣਾ:-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਉਨ੍ਹਾਂ ਨੇ 150 ਨਸ਼ਾ ਤਸਕਰਾਂ ਦੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਕੇ ਉਸ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਨੇ ਪਿਛਲੇ ਦਿਨੀਂ ਜਿਹੜਾ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ, ਉਸ ‘ਤੇ 12 ਦਿਨਾਂ ਵਿੱਚ ਕੁੱਲ ਸੱਤ ਹਜ਼ਾਰ ਕਾਲਾਂ ਆਈਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਲੋਕਾਂ ਦੀਆਂ ਸ਼ਿਕਾਇਤਾਂ ਸਨ। ਲੋਕ ਖੁਦ ਦੱਸ ਰਹੇ ਸਨ ਕਿ ਉਨ੍ਹਾਂ ਦੇ ਇਲਾਕੇ ਵਿੱਚ ਕਿਵੇਂ ਤੇ ਕਿਹੜਾ ਵਿਅਕਤੀ ਨਸ਼ਾ ਵੇਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਲਾਂ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐੱਸਟੀਐੱਫ ਮੁਖੀ ਹਰਪ੍ਰੀਤ ਸਿੱਧੂ ਨੂੰ ਭੇਜ ਦਿੱਤੀ ਹੈ।
ਵਿਧਾਇਕ ਬੈਂਸ ਭਰਾਵਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਲੋਕ ਇਨਸਾਫ਼ ਪਾਰਟੀ ਨੇ ਡੀਐੱਸਪੀ ਤੋਂ ਪੀੜਤ ਇੱਕ ਲੜਕੀ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ, ਜਿਸ ਨੂੰ ਡੀਐੱਸਪੀ ਨੇ ਨਸ਼ੇ ਦੀ ਦਲਦਲ ਵਿੱਚ ਪਾ ਦਿੱਤਾ ਸੀ ਤੇ ਫਿਰ ਉਸਦਾ ਸਰੀਰਕ ਸ਼ੋਸ਼ਣ ਵੀ ਕੀਤਾ ਸੀ। ਇਸ ਘਟਨਾ ਤੋਂ ਬਾਅਦ ਲੋਕ ਇਨਸਾਫ ਪਾਰਟੀ ਨੇ ਨਸ਼ਿਆਂ ਦੇ ਵਿਰੋਧ ਵਿੱਚ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ, ਜਿਸ ‘ਤੇ ਇਹ ਸਭ ਫੋਨ ਆਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮੰਗਲਵਾਰ ਵੀ ਉਹ 37 ਨਸ਼ਾ ਤਸਕਰਾਂ ਦੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐੱਸਟੀਐੱਫ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਦੇ ਕੇ ਆਏ ਸਨ ਅਤੇ ਅੱਜ ਉਨ੍ਹਾਂ 150 ਹੋਰ ਨਸ਼ਾ ਤਸਕਰਾਂ ਦੀ ਸੂਚੀ ਦਿੱਤੀ ਹੈ। ਇਸ ਮੌਕੇ ਜਸਵਿੰਦਰ ਸਿੰਘ ਖਾਲਸਾ, ਸੁਰਿੰਦਰ ਸਿੰਘ ਗਰੇਵਾਲ, ਜਤਿੰਦਰ ਪਾਲ ਸਿੰਘ ਸਲੂਜਾ, ਰਾਜਿੰਦਰ ਸਿੰਘ ਡਿੰਪੀ, ਜਸਵਿੰਦਰ ਸਿੰਘ ਰਾਜਾ, ਦੀਪਕ ਸ਼ਰਮਾ ਆਦਿ ਮੌਜੂਦ ਸਨ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


