ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਬੀ ਲੋਕੁਰ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਬੋਲਣ ਦੀ ਆਜ਼ਾਦੀ ‘ਤੇ ਰੋਕ ਲਗਾਉਣ ਲਈ ਦੇਸ਼ਧ੍ਰੋਹ ਕਾਨੂੰਨ ਦਾ ਸਖ਼ਤੀ ਨਾਲ ਇਸਤੇਮਾਲ ਕਰ ਰਹੀ ਹੈ।ਸੇਵਾਮੁਕਤ ਜਸਟਿਸ ਲੋਕੁਰ ਨੇ ਕਿਹਾ ਕਿ ਫ਼ਰਜ਼ੀ ਸਮਾਚਾਰ ਫੈਲਾਉਣ ਦਾ ਦੋਸ਼ ਲਗਾ ਕੇ ਵੀ ਆਲੋਚਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਹ ‘ਫ੍ਰੀਡਮ ਆਫ ਸਪੀਚ ਐਂਡ ਜਿਊਡੀਸ਼ਿਅਰੀ’ ‘ਤੇ ਇਕ ਵੈਬੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਸ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨਾਲ ਸਬੰਧਤ ਮਾਮਲਿਆਂ ਅਤੇ ਹਸਪਤਾਲਾਂ ਵਿਚ ਵੈਂਟੀਲੇਟਰ ਦੀ ਕਮੀ ਦੇ ਬਾਰੇ ਵਿਚ ਖ਼ਬਰ ਦੇਣ ਵਾਲੇ ਪੱਤਰਕਾਰਾਂ ‘ਤੇ ਫ਼ਰਜ਼ੀ ਖ਼ਬਰ ਫੈਲਾਉਣ ਦੀਆਂ ਤਜਵੀਜ਼ਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਚਾਨਕ ਦੇਸ਼ਧ੍ਰੋਹ ਦੇ ਮਾਮਲੇ ਵਧ ਗਏ ਹਨ। ਇਸ ਸਾਲ ਹੁਣ ਤਕ ਦੇਸ਼ਧ੍ਰੋਹ ਦੇ 70 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਕੋਈ ਵੀ ਆਮ ਆਦਮੀ ਕੁਝ ਬੋਲਦਾ ਹੈ ਤਾਂ ਉਸ ਖ਼ਿਲਾਫ਼ ਦੇਸ਼ਧ੍ਰੋਹ ਦਾ ਦੋਸ਼ ਲਗਾ ਦਿੱਤਾ ਜਾਂਦਾ ਹੈ
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ