ਢਾਕਾ (ਏਜੰਸੀਆਂ)- ਬੰਗਲਾਦੇਸ਼ ’ਚ ਆਏ ਸਮੁੰਦਰੀ ਤੂਫਾਨ ‘ਬੁਲਬੁਲ’ ਕਾਰਣ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਮੰਗਲਵਾਰ ਵਧ ਕੇ 26 ਹੋ ਗਈ। ਵਧੇਰੇ ਮੌਤਾਂ ਰੁੱਖਾਂ ਦੇ ਡਿਗਣ ਕਾਰਣ ਹੋਈਆਂ। ਕੁਝ ਵਿਅਕਤੀ ਮਕਾਨਾਂ ਦੇ ਢਹਿਣ ਕਾਰਣ ਵੀ ਮਾਰੇ ਗਏ। 15 ਮਛੇਰੇ ਵੀ ਲਾਪਤਾ ਦੱਸੇ ਜਾਂਦੇ ਹਨ। ਇਹ ਮਛੇਰੇ ਚਿਤਾਵਨੀ ਦਿੱਤੇ ਜਾਣ ਦੇ ਬਾਵਜੂਦ ਸਮੁੰਦਰ ’ਚ ਮੱਛੀਆਂ ਫੜਨ ਚਲੇ ਗਏ ਸਨ। ਹੁਣ ਤਕ 21 ਲੱਖ 60 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ।
ਮੇਅਰ ਬਰੈਂਡਾ ਲੌਕ ਦਾ ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਬਾਰੇ ਬਿਆਨ
ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ

