ਨਰਿੰਦਰ ਮਾਹੀ, ਬੰਗਾ : ਕਿਰਤੀ ਕਿਸਾਨ ਯੂਨੀਅਨ ਵੱਲੋਂ ਟਰੱਕ ਯੂਨੀਅਨ ਬੰਗਾ ਵਿਖੇ ਟਰੱਕ ਮਾਲਕਾਂ ਅਤੇ ਡਰਾਈਵਰਾਂ ਨਾਲ ਫਸਲਾਂ ਦੇ ਵਪਾਰ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਕਿਹਾ ਕਿ ਪਾਕਿਸਤਾਨ ਨਾਲ ਵਾਹਗਾ ਬਾਰਡਰ ਰਾਹੀਂ ਵਪਾਰ ਹਰੇਕ ਵਰਗ ਲਈ ਲਾਹੇਵੰਦ ਧੰਦਾ ਸਾਬਤ ਹੋਵੇਗਾ। ਇਹ ਮਜ਼ਦੂਰਾਂ ਦੇ ਰੁਜ਼ਗਾਰ ਪ੍ਰਰਾਪਤੀ ਲਈ ਵੀ ਲਾਭਦਾਇਕ ਰਹੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਨਸ਼ਿਆਂ ਨੂੰ ਰੋਕਣ ਲਈ ਜੇਕਰ ਪੰਜਾਬ ਦੇ ਵਾਹਗਾ ਤੇ ਹੁਸੈਨੀਵਾਲਾ ਬਾਰਡਰ ਰਾਹੀਂ ਵਪਾਰ ਬੰਦ ਕਰਨ ਨਾਲ ਰੁਕ ਜਾਂਦੇ ਤਾਂ ਸਰਕਾਰ ਦਾ ਫੈਸਲਾ ਸਹੀ ਲੱਗਦਾ। ਪਰ ਇਹ ਉਸੇ ਤਰ੍ਹਾਂ ਚਲ ਰਹੇ ਹਨ। ਇਹ ਮੋਦੀ ਸਰਕਾਰ ਵੱਲੋਂ ਆਪਣੇ ਚਹੇਤੇ ਅਡਾਨੀ ਦੀ ਮੁਦਰਾ ਬੰਦਰਗਾਹ ਰਾਹੀਂ ਤਾਂ ਪਾਕਿਸਤਾਨ ਨਾਲ ਵਪਾਰ ਕੀਤਾ ਜਾ ਸਕਦਾ ਹੈ। ਪਰ ਵਾਹਗਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਕਿਉਂ ਨਹੀਂ? ਇਸ ਤੋਂ ਕੇਂਦਰ ਸਰਕਾਰ ਦਾ ਪੰਜਾਬੀ ਸੂਬੇ ਪ੍ਰਤੀ ਵਿਰੋਧੀ ਰਵੱਈਆ ਸਾਫ ਝਲਕਦਾ ਹੈ। ਉਨਾਂ੍ਹ ਨੇ 20 ਸਤੰਬਰ ਨੂੰ ਨਵਾਂਸ਼ਹਿਰ ਨਵੀਂ ਦਾਣਾ ਮੰਡੀ ‘ਚ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਇਸ ਮੌਕੇ ਕਸ਼ਮੀਰ ਸਿੰਘ ਕਾਹਮਾ, ਬਲਜਿੰਦਰ ਸਿੰਘ ਮੂਸਾਪੁਰ, ਗੁਰਮੇਲ ਬੈਂਸ, ਪ੍ਰਧਾਨ ਟਰੱਕ ਯੂਨੀਅਨ ਨਰਿੰਦਰ ਸਿੰਘ ਨਿੰਦੀ, ਮੀਤ ਪ੍ਰਧਾਨ ਪਰਮਜੀਤ ਸਿੰਘ, ਮਨਪ੍ਰਰੀਤ ਸਿੰਘ, ਅਮਰਜੀਤ ਸਿੰਘ , ਜਸਵੰਤ ਸਿੰਘ, ਸੁਚਾ ਸਿੰਘ, ਕਸ਼ਮੀਰਾ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਗੁਰਪ੍ਰਰੀਤ ਸਿੰਘ, ਜਸਪਾਲ ਸਿੰਘ, ਤਰਨਜੀਤ ਸਿੰਘ, ਸੁਖਰਾਜ ਸੈਣੀ, ਮਹਿੰਦਰ ਸਿੰਘ, ਗੁਰਦੀਪ ਸਿੰਘ ਅਜੀਤ ਸਿੰਘ, ਨਛੱਤਰ ਸਿੰਘ, ਹਰਜੀਤ ਸਿੰਘ, ਹਰਜਿੰਦਰ ਸਿੰਘ ਜਸਵਿੰਦਰ ਸਿੰਘ ਅਤੇ ਹਰਬੰਸ ਸਿੰਘ ਆਦਿ ਵੀ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



