ਦਲਵਿੰਦਰ ਸਿੰਘ ਰਛੀਨ, ਰਾਏਕੋਟ : ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ‘ਚ ਵਿਦਿਆਰਥੀਆਂ ਵੱਲੋਂ ਪ੍ਰਕਾਸ਼ ਕੀਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ।

ਭੋਗ ਉਪਰੰਤ ਸਕੂਲ ਦੇ ਕੀਰਤਨੀ ਜੱਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ, ਉਥੇ ਹੀ ਵਿਦਿਆਰਥੀ ਹਰਨੂਰ ਕੌਰ ਬੱਸੀਆਂ, ਅਭਿਜੋਤ ਸਿੰਘ ਬੱਸੀਆਂ, ਇੰਦਰਪ੍ਰਰੀਤ ਸਿੰਘ, ਗੁਰਭੇਜ ਸਿੰਘ, ਮਨਪ੍ਰਰੀਤ ਕੌਰ, ਬਰਲੀਨ ਕੌਰ, ਮਨਜੋਤ ਕੌਰ, ਹਰਸਿਮਰਨ ਸਿੰਘ ਲੋਹਟਬੱਦੀ, ਜੋਬਨਵੀਰ ਸਿੰਘ, ਕੋਮਲਪ੍ਰਰੀਤ ਸਿੰਘ ਤੇ ਸਿਮਰਨਜੀਤ ਕੌਰ ਬੱਸੀਆਂ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਭਾਸ਼ਣ, ਕਵੀਸ਼ਰੀਆਂ ਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸੁਖਦੀਪ ਕੌਰ ਨੇ ਹੁਕਮਨਾਮਾ ਸਾਹਿਬ ਦੀ ਸੇਵਾ ਕੀਤੀ।

ਪਿੰ੍ਸੀਪਲ ਹਰਪ੍ਰਰੀਤ ਕੌਰ ਤੇ ਰੁਪਿੰਦਰ ਸਿੰਘ ਵੱਲੋਂ ਗੁਰੂ ਸਾਹਿਬ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਡਾਇਰੈਕਟਰ ਮਹਿੰਦਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।