ਦਲਵਿੰਦਰ ਸਿੰਘ ਰਛੀਨ, ਰਾਏਕੋਟ : ਸਥਾਨਕ ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਸ਼ੋ੍ਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਉਪਰੰਤ ਭਾਈ ਪੇ੍ਮ ਸਿੰਘ ਮਦਾਨ ਦੇ ਜਥੇ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਉਥੇ ਹੀ ਗੁਰਦੁਆਰਾ ਟਾਹਲੀਆਣਾ ਸਾਹਿਬ ਤੋਂ ਭਾਈ ਅੰਮਿ੍ਤਪਾਲ ਸਿੰਘ ਕਥਾਵਾਚਕ ਧਰਮ ਪ੍ਰਚਾਰ ਕਮੇਟੀ (ਐੱਸਜੀਪੀਸੀ) ਨੇ ਗੁਰ-ਇਤਿਹਾਸ ਤੇ ਭਗਤ ਨਾਮਦੇਵ ਜੀ ਦੀ ਜੀਵਨੀ ਤੇ ਸਿੱਖਿਆਵਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਦੌਰਾਨ ਉਨ੍ਹਾਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪੇ੍ਰਿਤ ਕੀਤਾ। ਇਸ ਮੌਕੇ ਸੁਦਰਸ਼ਨ ਜੋਸ਼ੀ ਪ੍ਰਧਾਨ ਨਗਰ ਕੌਂਸਲ ਰਾਏਕੋਟ, ਮੁੱਖ ਸੇਵਾਦਾਰ ਭਾਈ ਬਾਦਲ ਸਿੰਘ, ਪ੍ਰਧਾਨ ਅਮਰਜੀਤ ਸਿੰਘ ਜੱਸਲ, ਮੀਤ ਪ੍ਰਧਾਨ ਮਹਿੰਦਰ ਸਿੰਘ, ਹਰਜੀਤ ਸਿੰਘ ਭੋਲਾ, ਕੇਵਲ ਸਿੰਘ, ਜੀਤ ਸਿੰਘ, ਰਾਜੂ, ਗੁਰਜੰਟ ਸਿੰਘ, ਗੁਰਦੀਪ ਸਿੰਘ, ਖੁਸ਼ਦੀਪ ਸਿੰਘ, ਅਮਨਦੀਪ ਸਿੰਘ, ਕੇਸਰ ਸਿੰਘ, ਅਮਰਜੀਤ ਸਿੰਘ, ਜਗਦੀਪ ਸਿੰਘ ਜੱਗਾ ਸਮੇਤ ਵੱਡੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ।


