ਆਮ ਆਦਮੀ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਂਭੇ ਕਰਨ ਪਿੱਛੋਂ ਪਹਿਲੀ ਵਾਰ ਭਗਵੰਤ ਮਾਨ ਨੇ ਆਪਣੀ ਚੁੱਪ ਤੋੜਦੇ ਹੋਏ ਆਖਿਆ ਹੈ ਕਿ ਪਾਰਟੀ ਵਿਚ ਅਜਿਹਾ ਕਲੇਸ਼ ਵੇਖ ਕੇ ਉਨ੍ਹਾਂ ਨੂੰ ਬੜਾ ਦੁੱਖ ਹੋਇਆ ਹੈ। ਭਗਵੰਤ ਮਾਨ ਨੇ ਫੇਸਬੁੱਕ ਉਤੇ ਲਿਖਿਆ ਹੈ ਕਿ ਪਾਰਟੀ ਸੰਕਟ ਵਿਚੋਂ ਲੰਘ ਰਹੀ ਹੈ, ਜਿਸ ਨੂੰ ਵੇਖ ਕੇ ਮੈਨੂੰ ਦੁੱਖ ਹੋ ਰਿਹਾ ਹੈ ਕਿਉਂਕਿ ਅਸੀਂ ਖ਼ੂਨ-ਪਸੀਨੇ ਨਾਲ ਪਾਰਟੀ ਖੜ੍ਹੀ ਕੀਤੀ ਸੀ।
ਮਾਨ ਨੇ ਨਾਲ ਹੀ ਲਿਖਿਆ ਕਿ ਉਹ ਤਾਂ ਪਹਿਲਾਂ ਹੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਨ, ਇਸ ਲਈ ਹੁਣ ਉਨ੍ਹਾਂ ਦੇ ਵੱਸ ਵਿਚ ਕੁੱਝ ਨਹੀਂ ਹੈ। ਦੱਸ ਦਈਏ ਕਿ ਭਗਵੰਤ ਮਾਨ ਨੇ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੋਇਆ ਪਰ ਪਾਰਟੀ ਵੱਲੋਂ ਅਜੇ ਇਸ ਨੂੰ ਮਨਜ਼ੂਰ ਨਹੀਂ ਕੀਤਾ ਗਿਆ। ਖਹਿਰਾ ਨੂੰ ਅਹੁਦੇ ਤੋਂ ਲਾਂਭੇ ਕਰਨ ਪਿੱਛੋਂ ਭਗਵੰਤ ਮਾਨ ਨੇ ਇਸ ਮਾਮਲੇ ਵਿਚ ਜ਼ਿਆਦਾ ਦਖਲ ਨਹੀਂ ਦਿੱਤਾ ਸੀ। ਹੁਣ ਉਨ੍ਹਾਂ ਸਿਰਫ ਇੰਨਾ ਹੀ ਆਖਿਆ ਹੈ ਕਿ ਪਾਰਟੀ ਵਿਚ ਇਸ ਤਰ੍ਹਾਂ ਕਲੇਸ਼ ਵੇਖ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


