Ad-Time-For-Vacation.png

ਭਾਈ ਰਾਜੋਆਣਾ ਨੂੰ ਪੰਥ ਜਥੇਦਾਰ ਚੁਣਦਾ ਹੈ ਤਾਂ ਖੁਸ਼ੀ ਵਾਲੀ ਗੱਲ ਹੋਵੇਗੀ : ਗਿਆਨੀ ਹਰਨਾਮ ਸਿੰਘ

ਅੰਮ੍ਰਿਤਸਰ 10 ਜੂਨ (ਮੋਹਕਮ ਸਿੰਘ) ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੰਦੀ ਸਿੰਘ ਭਾਈ ਬਲਵੰਤ
ਸਿੰਘ ਰਾਜੋਆਣਾ ਨੂੰ ਜਥੇਦਾਰ ਨਿਯੁਕਤ ਕਰਨ ਬਾਰੇ ਚੱਲ ਰਹੀ ਚਰਚਾ ਬਾਰੇ ਟਕਸਾਲ ਦੇ ਮੁਖੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਬਹੁਤ ਵੱਡੀ ਕੁਰਬਾਨੀ ਹੈ। ਸਮੁੱਚੀ ਕੌਮ ਵਿੱਚ ਉਹਨਾਂ ਦਾ ਬਹੁਤ ਮਾਣ ਸਤਿਕਾਰ ਹੈ। ਜੇਕਰ ਪੰਥ ਉਹਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਲਗਾਉਂਦਾ ਹੈ ਤਾਂ ਇਸ ਤੋਂ ਵੱਡੀ ਖ਼ੁਸ਼ੀ ਵਾਲੀ ਗੱਲ ਨਹੀਂ ਹੋ ਸਕਦੀ। ਉਹਨਾਂ ਅੱਗੇ ਕਿਹਾ ਕਿ ਜੇਲ੍ਹਾਂ ਵਿੱਚ ਬੈਠੇ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੀ ਵੀ ਵੱਡੀ
ਕੁਰਬਾਨੀ ਹੈ। ਮੈਂ ਉਹਨਾਂ ਨੂੰ ਬਚਪਨ ਤੋਂ ਜਾਣਦਾ ਹਾਂ। ਛੋਟੀ ਉਮਰੇ ਹੀ ਉਹ ਸਿੱਖੀ ਨੂੰ ਪਰਨਾਏ ਹੋਏ ਹਨ। ਉਹਨਾਂ ਦੀ | ਧਾਰਮਿਕ ਸੇਵਾਵਾਂ ਵਿੱਚ ਬਹੁਤ ਰੁਚੀ ਰਹੀ ਹੈ। ਉਹਨਾਂ ਬੰਦੀ ਸਿੰਘ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇੱਕ ਸਿਦਕੀ ਸਿੱਖ ਹਨ। ਕੌਮ ਨਾਲ ਉਹਨਾਂ ਨੇ ਕੋਈ ਗਿਲਾ ਸ਼ਿਕਵਾ ਨਹੀਂ ਕੀਤਾ। ਇਹ ਦ੍ਰਿੜ੍ਹਤਾ ਅਤੇ ਜੇਰਾ ਕੇਵਲ ਕੌਮ ਦੇ ਯੋਧਿਆਂ ‘ਚ ਹੀ ਹੋ ਦੇਖਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖਹਿਰਾ ਤੇ ਹੋਰਨਾ ਸਿੰਘਾਂ ਦੀਆਂ ਵੀ ਬਹੁਤ ਵੱਡੀਆਂ ਕੁਰਬਾਨੀਆਂ ਹਨ। ਸਰਕਾਰ ਨੂੰ ਬੰਦੀ ਸਿੰਘਾਂ ਨੂੰ ਜਲਦ ਰਿਹਾ ਕਰਨਾ ਚਾਹੀਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.