ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਿੰਮਸਰ ਸਾਹਿਬ ਘੁਡਾਣੀ ਕਲਾਂ ਵਿਖੇ ਹੋਈ। ਮੀਟਿੰਗ ਸਬੰਧੀ ਜਸਵੀਰ ਸਿੰਘ ਅਸ਼ਗਰੀਪੁਰ ਨੇ ਦੱਸਿਆ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਦਿੱਤੇ ਗਏ ਧਰਨਿਆਂ ਤੋਂ ਬਾਅਦ ਹੁਣ ਅਗਲਾ ਸੰਘਰਸ਼ ਪਿੰਡ ਜਗਾਓ ਪਿੰਡ ਹਿਲਾਓ ਆਰੰਭੀ ਮੁਹਿੰਮ ਤਹਿਤ ਪਿੰਡਾਂ ‘ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨਾ ਤੇ ਪਿੰਡਾਂ ‘ਚ ਨਸ਼ਿਆਂ ਨਾਲ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਨੂੰ ਲੈਕੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਪਿੰਡਾਂ ‘ਚ ਮੁਜ਼ਾਹਰੇ ਕੀਤੇ ਜਾਣਗੇ।

ਉਨ੍ਹਾਂ ਕਿਹਾ 10 ਅਕਤੂਬਰ ਨੂੰ ਹਲਕੇ ਦੇ ਮੰਤਰੀ ਤੇ ਵਿਧਾਇਕਾਂ ਸਾਹਮਣੇ ਨਸ਼ਿਆਂ ਨਾਲ ਮਰੇ ਨੌਜਵਾਨਾਂ ਦੀਆਂ ਫੋਟੋਆਂ ਲੈ ਧਰਨੇ ਦਿੱਤੇ ਜਾਣਗੇ, ਜਿਨ੍ਹਾਂ ਦੀਆਂ ਤਿਆਰੀਆਂ ਲਈ ਪਿੰਡਾਂ ‘ਚ ਮੁਹਿੰਮ ਆਰੰਭ ਦਿੱਤੀ ਗਈ ਹੈ। ਹਰਜੀਤ ਸਿੰਘ ਘਲੋਟੀ ਤੇ ਯੁਵਰਾਜ ਸਿੰਘ ਘੁਡਾਣੀ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਸਤੰਬਰ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਦਿੱਤੇ ਜਾ ਰਹੇ ਧਰਨਿਆਂ ‘ਚ ਵੱਧ ਤੋਂ ਵੱਧ ਗਿਣਤੀ ‘ਚ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ, ਦਵਿੰਦਰ ਘਲੋਟੀ, ਬਲਵੰਤ ਸਿੰਘ ਘੁਡਾਣੀ, ਜੱਸਾ ਗਿੱਦੜੀ, ਜਾਗਰ ਸਿੰਘ, ਕੁਲਵਿੰਦਰ ਪੱਪੂ ਘਣਗਸ, ਪਵਿੱਤਰ ਸਿੰਘ ਮਕਸੂਦੜਾ, ਜਿੰਦਰ ਸਿੰਘ, ਪਰਗਟ ਢੀਂਡਸਾ, ਪਰਮਜੀਤ ਪੰਮੀ, ਗੁਰਚਰਨ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।