ਬਲੀਆ (ਯੂਪੀ):-ਸਮਾਜਵਾਦੀ ਪਾਰਟੀ ਨੇ ਸੱਤਾਧਾਰੀ ਭਾਜਪਾ ‘ਤੇ ਘਟਗਿਣਤੀਆਂ, ਦਲਿਤਾਂ ਤੇ ਹੋਰਨਾਂ ਪੱਛੜੀਆਂ ਜਾਤਾਂ ‘ਤੇ ਤਸ਼ੱਦਦ ਢਾਹੁਣ ਦਾ ਦੋਸ਼ ਲਾਉਂਦਿਆਂ ਪੂਰੇ ਦੇਸ਼ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਦੀ ਚਿਤਾਵਨੀ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਮਹਾਰਾਸ਼ਟਰ ਹਿੰਸਾ ਨਾਲ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਉੱਤਰ ਪ੍ਰਦੇਸ਼ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਆਗੂ ਰਾਮ ਗੋਬਿੰਦ ਚੌਧਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਵਿੱਚ ਸੱਤਾ ‘ਤੇ ਕਾਬਜ਼ ਭਾਜਪਾ, ਆਰਐਸਐਸ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਧਰੀ ਨੇ ਕਿਹਾ, ‘ਜਦੋਂ ਦੀ ਕੇਂਦਰ ਅਤੇ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰਾਂ ਬਣੀਆਂ ਹਨ, ਘੱਟਗਿਣਤੀਆਂ, ਦਲਿਤਾਂ ਤੇ ਹੋਰਨਾਂ ਜਾਤਾਂ ਨਾਲ ਸਬੰਧਤ ਲੋਕਾਂ ‘ਤੇ ਤਸ਼ੱਦਦ ਵਧ ਗਿਆ ਹੈ।’ਮਹਾਰਾਸ਼ਟਰ ਵਿੱਚ ਹੋਈ ਸੱਜਰੀ ਹਿੰਸਾ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਜੱਗ ਜ਼ਾਹਰ ਕਰ ਦਿੱਤਾ ਹੈ। ਚੌਧਰੀ ਨੇ ਕਿਹਾ, ‘ਭਾਜਪਾ ਵੱਲੋਂ ਇਕ ਰਣਨੀਤੀ ਤਹਿਤ ਘੱਟਗਿਣਤੀਆਂ, ਦਲਿਤਾਂ ਤੇ ਓਬੀਸੀਜ਼ ਨੂੰ ਹਾਸ਼ੀਏ ‘ਤੇ ਧੱਕਿਆ ਜਾ ਰਿਹੈ।’ ਤੀਹਰੇ ਤਲਾਕ ਬਿੱਲ ਦੀ ਗੱਲ ਕਰਦਿਆਂ ਚੌਧਰੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਇਹ ਬਿੱਲ ਮੁਸਲਿਮ ਮਹਿਲਾਵਾਂ ਨੂੰ ਪ੍ਰੇਸ਼ਾਨ ਕਰਨ ਲਈ ਲਿਆਂਦਾ ਹੈ।
ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ


