ਜਲਪਾਇਗੁੜੀ:-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ’ਚ ਭਾਜਪਾ 200 ਸੀਟਾਂ ’ਤੇ ਵੀ ਜਿੱਤ ਦਰਜ ਨਹੀਂ ਕਰ ਸਕੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਨੂੰ ਵੀ ਝੂਠਾ ਕਰਾਰ ਦਿੱਤਾ। ਇਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਦੋਸ਼ ਲਾਇਆ ਕਿ ਭਾਜਪਾ ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਨੂੰ ਨਸ਼ਟ ਕਰ ਰਹੀ ਹੈ। ਉਨ੍ਹਾਂ ਕਿਹਾ,‘‘ਭਾਜਪਾ 200 ਸੀਟਾਂ ਵੀ ਨਹੀਂ ਜਿੱਤੇਗੀ। ਉਨ੍ਹਾਂ ਉੱਤਰੀ ਬੰਗਾਲ ਲਈ ਕੀ ਕੀਤਾ ਹੈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਦੇ ਜਾਲ ’ਚ ਨਾ ਫਸਣਾ।’’
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


