ਭਾਰਤੀ ਅਰਥਚਾਰੇ ਨੂੰ RBI ਦਾ ਝਟਕਾ – ਸਿਰਫ਼ 5% ਹੋਵੇਗੀ GDP ਵਾਧਾ ਦਰ

ਭਾਰਤੀ ਰਿਜ਼ਰਵ ਬੈਂਕ (RBI) ਨੇ ਮੁਦਰਾ ਨੀਤੀ ਕਮੇਟੀ (MPC) ਦੀ ਸਮੀਖਿਆ ਮੀਟਿੰਗ ਵਿੱਚ ਰੈਪੋ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ। ਕੇਂਦਰੀ ਬੈਂਕ ਨੇ ਕੁੱਲ ਘਰੇਲੂ ਉਤਪਾਦਨ (GDP) ਦਾ ਅਨੁਮਾਨ ਘਟਾ ਦਿੱਤਾ ਹੈ। ਰੈਪੋ ਦਰ 5.15 ਫ਼ੀ ਸਦੀ ਉੱਤੇ ਬਰਕਰਾਰ ਹੇਗੀ। ਤਿੰਨ ਦਸੰਬਰ ਨੂੰ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ ਸੀ ਤੇ ਅੱਜ ਪੰਜ ਦਸੰਬਰ ਨੂੰ ਰੈਪੋ ਰੇਟ ਦਾ ਐਲਾਨ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਕੇਂਦਰੀ ਬੈਂਕ ਪ੍ਰਚੂਨ ਮਹਿੰਗਾਈ ਨੂੰ ਧਿਆਨ ’ਚ ਰੱਖਦਿਆਂ ਪ੍ਰਮੁੱਖ ਨੀਤੀਗਤ ਦਰਾਂ ਬਾਰੇ ਫ਼ੈਸਲਾ ਲੈਂਦਾ ਹੈ। ਇਸ ਵਰ੍ਹੇ ਰੈਪੋ ਦਰ ਵਿੱਚ ਕੁੱਲ 135 ਆਧਾਰ ਅੰਕਾਂ ਦੀ ਕਟੌਤੀ ਹੋਈ ਹੈ। 9 ਸਾਲਾਂ ਵਿੱਚ ਪਹਿਲੀ ਵਾਰ ਰੈਪੋ ਰੇਟ ਇੰਨਾ ਘੱਟ ਹੈ। ਮਾਰਚ 2010 ਤੋਂ ਬਾਅਦ ਇਹ ਰੈਪੋ ਰੇਟ ਦਾ ਸਭ ਤੋਂ ਹੇਠਲਾ ਪੱਧਰ ਹੈ। ਰਿਵਰਸ ਰੈਪੋ ਰੇਟ 4.90 ਫ਼ੀ ਸਦੀ ਹੈ। ਬੈਂਕ ਰੇਟ 5.40 ਫ਼ੀ ਸਦੀ ਉੱਤੇ ਹੈ।

ਰੈਪੋ ਰੇਟ ਤੋਂ ਇਲਾਵਾ ਆਰਬੀਆਈ ਨੇ ਕੁੱਲ ਘਰੇਲੂ ਉਤਪਾਦਨ ਦਾ ਅਨੁਮਾਨ ਪ੍ਰਗਟਾਇਆ ਹੈ। ਕੇਂਦਰੀ ਬੈਂਕ ਮੁਤਾਬਕ ਸਾਲ 2019–2020 ਦੌਰਾਨ GDP ਵਿੱਚ ਹੋਰ ਗਿਰਾਵਟ ਆਏਗੀ ਅਤੇ ਇਹ 6.1 ਫ਼ੀ ਸਦੀ ਤੋਂ ਡਿੱਗ ਕੇ ਪੰਜ ਫ਼ੀ ਸਦੀ ਉੱਤੇ ਆ ਸਕਦੀ ਹੈ। ਇਸ ਨਾਲ ਅਰਥ–ਵਿਵਸਥਾ ਨੂੰ ਝਟਕਾ ਲੱਗਾ ਹੈ। RBI ਵੱਲੋਂ ਕੁੱਲ ਘਰੇਲੂ ਉਤਪਾਦਨ ਭਾਵ GDP ਵਾਧਾ ਦਰ ਦੇ ਅਨੁਮਾਨ ਵਿੱਚ ਕਮੀ ਤੋਂ ਇਹ ਅੰਦਾਜ਼ਾ ਤਾਂ ਸਭ ਨੂੰ ਸਹਿਜੇ ਹੀ ਲੱਗ ਜਾਂਦਾ ਹੈ ਕਿ ਦੇਸ਼ ਦੀ ਅਰਥ–ਵਿਵਸਥਾ ਦੀ ਹਾਲਤ ਇਸ ਵੇਲੇ ਕੋਈ ਬਹੁਤੀ ਵਧੀਆ ਨਹੀਂ ਹੈ। ਇੱਥੇ ਵਰਨਣਯੋਗ ਹੈ ਕਿ ਦਸੰਬਰ 2018 ’ਚ ਸ੍ਰੀ ਸ਼ਕਤੀਕਾਂਤ ਦਾਸ ਦੇ RBI ਗਵਰਨਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਰ MPC ਮੀਟਿੰਗ ਵਿੱਚ ਰੈਪੋ ਦਰਾਂ ਘਟਾਈਆਂ ਗਈਆਂ ਹਨ ਪਰ ਇਸ ਵਾਰ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਸਾਲ 2019 ’ਚ ਛੇ ਮੀਟਿੰਗ ਵਿੱਚ ਕੁੱਲ 1.35 ਫ਼ੀ ਸਦੀ ਕਟੌਤੀ ਕੀਤੀ ਜਾ ਚੁੱਕੀ ਹੈ। ਪਹਿਲਾਂ ਇਹ ਅਨੁਮਾਨ ਲਾਇਆ ਗਿਆ ਸੀ ਕਿ RBI ਵੱਲੋਂ ਮੁਦਰਾ ਨੀਤੀ ਕਮੇਟੀ ਦੀ ਸਮੀਖਿਆ ਮੀਟਿੰਗ ਵਿੱਚ ਰੈਪੋ ਦਰ 25 ਆਧਾਰ ਅੰਕ ਘਟਾ ਕੇ 4.90 ਫ਼ੀ ਸਦੀ ਕੀਤੀ ਜਾਵੇਗੀ। ਜੇ ਇੰਝ ਹੁੰਦਾ, ਤਾਂ ਇਸ ਵਰ੍ਹੇ ਰੈਪੋ ਦਰ ਵਿੱਚ ਕੁੱਲ 160 ਆਧਾਰ ਅੰਕਾਂ ਦੀ ਕਟੌਤੀ ਹੁੰਦੀ ਅਤੇ ਰੈਪੋ ਰੇਟ 10 ਸਾਲਾਂ ਵਿੱਚ ਪਹਿਲੀ ਵਾਰ ਇੰਨਾ ਘੱਟ ਹੁੰਦਾ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਬਾਰੇ ਬਿਆਨ

ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.