ਭਾਰਤੀ ਰਾਸ਼ਟਰ ਪਤੀ ਸਾਹਮਣੇਂ ਗੁਰਬਾਣੀ ’ਤੇ ਡਾਂਸ :ਸਿੱਖ ਪੰਥ ਵਿੱਚ ਰੋਸ

ਚੰਡੀਗੜ੍ਹ: ਚਿਲੀ ਦੇ ਸੈਂਟੀਆਗੋ ’ਚ ਗੁਰਬਾਣੀ ਦੀ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਪੰਥ ਵਿੱਚ ਭਾਰੀ ਰੋਸ ਹੈ।ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਜਿੱਥੇ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ।ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੇ ਸਾਹਮਣੇ ਗੁਰਬਾਣੀ ਨੂੰ ਨਾਚ ਦੇ ਨਾਲ ਜੋੜਨਾ ਅਤੇ ਫਿਰ ਉਸ ਨੂੰ ਸੋਸ਼ਲ ਮੀਡੀਆ ਉਤੇ ਪਾਉਣਾ, ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਨੂੰ ਲੈ ਕੇ ਦੇਸ਼ ਭਰ ਦੇ ਸਿੱਖਾਂ ਵਿਚ ਗੁੱਸਾ ਹੈ।ਉਨ੍ਹਾਂ ਨੇ ਬੀਬੀਸੀ ਨਾਲ ਗੱਲਬਾਤ ਵਿੱਚ ਕਿਹਾ, “ਗੁਰਬਾਣੀ ਪਰਮਾਤਾਮਾ ਦੀ ਉਸਤਤ ਵਿੱਚ ਗਾਈ ਜਾਂਦੀ ਹੈ। ਇਸ ਉੱਤੇ ਕਿਸੇ ਵੀ ਤਰੀਕੇ ਦਾ ਨਾਚ ਨਹੀਂ ਹੋ ਸਕਦਾ ਹੈ। ਜਿਨ੍ਹਾਂ ਲੋਕਾਂ ਨੇ ਇਸ ਸਮਾਗਮ ਦਾ ਪ੍ਰਬੰਧ ਕੀਤਾ ਹੈ, ਉਨ੍ਹਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਜੀਕੇ ਨੇ ਵੀ ਮੂਲ ਮੰਤਰ ਉੱਤੇ ਡਾਂਸ ਪਰਫੌਰਮੈਂਸ ਦਾ ਪ੍ਰੋਗਰਾਮ ਹੋਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਬੀਤੀ ਰਾਤ ਰਾਸ਼ਟਰਪਤੀ ਨੂੰ ਟਵਿੱਟਰ ਤੇ ਕਿਹਾ ਕਿ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਤੁਰਤ ਹਟਾਇਆ ਜਾਵੇ ਅਤੇ ਨਾਲ ਹੀ ਪ੍ਰੋਗਰਾਮ ਪ੍ਰਬੰਧਕਾਂ ਦੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਰਾਸ਼ਟਰਪਤੀ ਦਾ ਸਟਾਫ਼ ਵੀ ਜ਼ਿੰਮੇਵਾਰ ਹੈ, ਜਿਸ ਨੇ ਇਸ ਸਬੰਧੀ ਰਾਸ਼ਟਰਪਤੀ ਨੂੰ ਪਹਿਲਾਂ ਸੂਚਿਤ ਨਹੀਂ ਕੀਤਾ ਕਿਉਂਕਿ ਕਿਸੇ ਵੀ ਪ੍ਰੋਗਰਾਮ ਤੋਂ ਪਹਿਲਾਂ ਰਾਸ਼ਟਰਪਤੀ ਦੇ ਸਟਾਫ਼ ਨੂੰ ਪਤਾ ਹੁੰਦਾ ਹੈ ਕਿ ਪ੍ਰੋਗਰਾਮ ਵਿਚ ਕੀ ਹੈ ਅਤੇ ਕੀ ਪੇਸ਼ਕਾਰੀ ਹੋਵੇਗੀ।ਜ਼ਿਕਰਯੋਗ ਹੈ ਕਿ ਇੰਡੀਅਨ ਕਮਿਊਨਿਟੀ ਐਂਡ ਫਰੈਂਡਜ਼ ਆਫ ਇੰਡੀਆ ਦੇ ਬੈਨਰ ਹੇਠ ਕਰਵਾਏ ਗਏ ਇੱਕ ਸਮਾਗਮ ਦੌਰਾਨ ਅਤੇ ਭਾਰਤ ਦੇ ਰਾਸ਼ਟਰਪਤੀ ਦੀ ਮੌਜੂਦਗੀ ’ਚ ਕੁਝ ਕਲਾਕਾਰਾਂ ਵੱਲੋਂ ਗੁਰਬਾਣੀ ਦਾ ਨਿਰਾਦਰ ਕੀਤਾ ਗਿਆ ਸੀ ਅਤੇ ਇਸ ਸਾਰੀ ਘਟਨਾ ਦੀ ਵੀਡੀਓ ਰਾਸ਼ਟਰਪਤੀ ਦੇ ਫੇਸਬੁੱਕ ਪੇਜ਼ ’ਤੇ ਪਾਈ ਗਈ ਸੀ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਫ਼ੇਸਬੁੱਕ ਪੇਜ ‘ਤੇ ਗੁਰੂ ਨਾਨਕ ਸਾਹਿਬ ਦੀ ਰਚਨਾ ਜਪੁਜੀ ਸਾਹਿਬ ‘ਤੇ ਨ੍ਰਿਤ ਕਰਦੀ ਹੋਈ ਬੀਬੀ ਦੀ ਵੀਡੀਉ ਪਾਏ ਜਾਣ ਬਾਬਤ ਦਰਬਾਰ ਏ ਖ਼ਾਲਸਾ ਜਥੇਬੰਦੀ ਦੇ ਮੁਖੀ ਅਤੇ ਉਘੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਉਕਤ ਵੀਡੀਉ ‘ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਅਜਿਹੀ ਵੀਡੀਉ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਫ਼ੇਸਬੁੱਕ ਪੇਜ ‘ਤੇ 1 ਅਪ੍ਰੈਲ ਨੂੰ ਰਾਤ ਦੇ 8 ਵੱਜ ਕੇ 1 ਮਿੰਟ ‘ਤੇ ਤਕਰੀਬਨ ਡੇਢ ਮਿੰਟ ਦੀ ਵੀਡੀਉ ਅਪਲੋਡ ਕੀਤੀ ਗਈ ਜਿਸ ਵਿਚ ਇਕ ਬੀਬੀ ਸਟੇਜ ‘ਤੇ ਡਾਂਸ ਕਰਦੀ ਹੋਈ ਨੰਗੇ ਸਿਰ ਹੀ ਗੁਰੂ ਨਾਨਕ ਸਾਹਿਬ ਵਲੋਂ ਉਚਾਰਣ ਕੀਤੀ ਪ੍ਰਥਮ ਬਾਣੀ ਜਪੁ ਜੀ ਸਾਹਿਬ ਦੀ ਪਹਿਲੀ ਪਉੜੀ ਦਾ ਗਾਇਣ ਕਰ ਰਹੀ ਹੈ। ਉਨ੍ਹਾਂ ਦਸਿਆ ਕਿ ਚਿੱਲੀ ਦੇ ਸੈਟੀਆਂਗੋ ਵਿਖੇ ਇੰਡੀਅਨ ਕਮਨਿਊਟੀ ਐਂਡ ਫ਼ਰੈਂਡਜ਼ ਆਫ਼ ਇੰਡੀਆ ਦੇ ਬੈਨਰ ਹੇਠ ਹੋਏ ਪ੍ਰੋਗਰਾਮ ਵਿਚ ਸਾਜ ਵਜਾਉਣ ਵਾਲਾ ਵਿਅਕਤੀ ਅਤੇ ਗੁਰਬਾਣੀ ਗਾਇਣ ਕਰਨ ਵਾਲੀ ਬੀਬੀ ਵੀ ਨੰਗੇ ਸਿਰ ਦਿਖਾਈ ਦੇ ਰਹੀ ਹੈ।ਵੱਖ-ਵੱਖ ਧਰਮਾਂ, ਸਭਿਆਚਾਰਾਂ, ਬੋਲੀਆਂ ਦੇ ਦੇਸ਼ ਦੇ ਰਾਸ਼ਟਰਪਤੀ ਦੇ ਫੇਸਬੁੱਕ ਪੇਜ ‘ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਉ ਦਾ ਅਪਲੋਡ ਹੋਣਾ ਅਫ਼ਸੋਸਜਨਕ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.