Ad-Time-For-Vacation.png

ਭਾਰਤੀ ਫ਼ੌਜੀ ਰੋਜ਼ਾਨਾ ਮਾਰ ਰਹੇ ਨੇ ਪੰਜ-ਛੇ ਅਤਿਵਾਦੀ: ਰਾਜਨਾਥ ਸਿੰਘ

ਬੰਗਲੌਰ:- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ-ਪਾਕਿ ਸਰਹੱਦ ਉਤੇ ਭਾਰਤੀ ਫ਼ੌਜੀ ਰੋਜ਼ਾਨਾ ਪੰਜ-ਛੇ ਅਤਿਵਾਦੀ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਜਵਾਨਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਪਾਕਿਸਤਾਨੀ ਫ਼ੌਜੀਆਂ ‘ਤੇ ਪਹਿਲਾਂ ਹਮਲਾ ਨਾ ਕਰਨ ਪਰ ਜੇਕਰ ਉਹ ਗੋਲੀਬਾਰੀ ਕਰਦੇ ਹਨ ਤਾਂ ‘ਅਣਗਿਣਤ ਗੋਲੀਆਂ ਨਾਲ’ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇ। ਡੋਕਲਾਮ ਮੁੱਦੇ ਉਤੇ ਉਨ੍ਹਾਂ ਕਿਹਾ ਕਿ ਭਾਰਤ ਹੁਣ ਕਮਜ਼ੋਰ ਮੁਲਕ ਨਹੀਂ ਰਿਹਾ। ਉਹ ਮਜ਼ਬੂਤ ਮੁਲਕ ਹੈ ਅਤੇ ਆਪਣੇ ਗੁਆਂਢੀ ਚੀਨ ਨਾਲ ਵਿਵਾਦਤ ਮਸਲੇ ਹੱਲ ਕਰਨ ਦੀ ਸਥਿਤੀ ਵਿੱਚ ਹੈ।

ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਵਿਰੋਧੀ ਤਾਕਤਾਂ, ਜਿਨ੍ਹਾਂ ਨੂੰ ਮੁਲਕ ਦੀ ਉਭਰ ਰਹੀ ਆਰਥਿਕਤਾ ਹਜ਼ਮ ਨਹੀਂ ਹੋ ਰਹੀ, ਦੇਸ਼ ਦੀ ਆਰਥਿਕਤਾ ਅਤੇ ਰਣਨੀਤਕ ਸਥਿਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਵਿਸ਼ਵ ਦੀ ਤੇਜ਼ੀ ਨਾਲ ਵਿਕਾਸ ਕਰ ਰਹੀ ਅਰਥਵਿਵਸਥਾ ਹੈ ਅਤੇ ਇਸ ਦੀ ਅੱਜ ਟੌਪ-10 ਆਰਥਿਕ ਸ਼ਕਤੀਆਂ ਵਿੱਚ ਗਿਣਤੀ ਹੁੰਦੀ ਹੈ। ਵਿਸ਼ਵ ਨੇ ਹੁਣ ‘ਮਹਿਸੂਸ’ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ 2030 ਤਕ ਭਾਰਤ ਸਿਖ਼ਰਲੀਆਂ ਤਿੰਨ ਆਰਥਿਕ ਸ਼ਕਤੀਆਂ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ, ‘ਪਰ ਭਾਰਤ ਵਿਰੋਧੀ ਤਾਕਤਾਂ ਅਜਿਹਾ ਨਹੀਂ ਚਾਹੁੰਦੀਆਂ ਅਤੇ ਉਹ ਅਜਿਹੇ ਸੰਵੇਦਨਸ਼ੀਲ ਖੇਤਰਾਂ ਉਤੇ ਹਮਲਾ ਕਰਨਾ ਚਾਹੁੰਦੀਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.