Ad-Time-For-Vacation.png

ਭਾਰਤ ਪਹੁੰਚੇ ‘ਹਰਜੀਤ ਸਿੰਘ ਸੱਜਣ’ ਨੇ 84 ਦੇ ਸਿੱਖ ਕਤਲੇਆਮ ਨੂੰ ਕੀਤਾ ਯਾਦ

ਨਵੀਂ ਦਿੱਲੀ— ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਆਪਣੇ 7 ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚੇ। ਭਾਰਤ ਪਹੁੰਚਦੇ ਹੀ ਉਨ੍ਹਾਂ ਨੇ ਸਭ ਤੋਂ ਪਹਿਲਾਂ 1984 ਦੇ ਸਿੱਖ ਕਤਲੇਆਮ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਾਫੀ ਕਤਲੇਆਮ ਭਿਆਨਕ ਅਤੇ ਨਾ-ਭੁੱਲਣਯੋਗ ਹਨ। ਸੱਜਣ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਓਨਟਾਰੀਓ ਦੀ ਵਿਧਾਨ ਸਭਾ ਨੇ 1984 ਦੇ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਕਰਾਰ ਦਿੱਤਾ ਹੈ ਅਤੇ ਭਾਰਤ ਸਰਕਾਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਨੇ ਸੱਜਣ ਨੂੰ ਖਾਲਿਸਤਾਨੀ ਸਮਰਥਕ ਦੱਸ ਕੇ ਨਵੇਂ ਵਿਵਾਦ ਨੂੰ ਹਵਾ ਦੇ ਦਿੱਤੀ ਹੈ।

ਸੱਜਣ ਦਾ ਕਹਿਣਾ ਹੈ ਕਿ ਉਹ ਭਾਰਤ ਅਤੇ ਕੈਨੇਡਾ ਦੇ ਦੋਪੱਖੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਭਾਰਤ ਆਏ ਹਨ। ਕੈਪਟਨ ਦੇ ਬਿਆਨ ਵਿਚ ਉਨ੍ਹਾਂ ਨੂੰ ਕੋਈ ਦਿਲਚਸਪੀ ਨਹੀਂ ਹੈ। ਉਹ ਇਕ ਪੰਜਾਬੀ ਹਨ ਅਤੇ ਪੰਜਾਬ ਦੀ ਉਨ੍ਹਾਂ ਦੇ ਦਿਲ ਵਿਚ ਖਾਸ ਥਾਂ ਹੈ। ਉਨ੍ਹਾਂ ਕਿਹਾ ਕਿ ਸਿੱਖ ਹੋਣ ‘ਤੇ ਉਨ੍ਹਾਂ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਫੌਜ ਦੇ ਸਾਬਕਾ ਮੈਂਬਰ ਅਤੇ ਰੱਖਿਆ ਮੰਤਰੀ ਵਜੋਂ ਉਨ੍ਹਾਂ ਨੇ ਦੁਨੀਆ ਵਿਚ ਕਿਤੇ ਵੀ ਹੋਣ ਵਾਲੀ ਹਿੰਸਾ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵਿਰੋਧ ਕਰਦੇ ਹਨ। ਉਨਾ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਇਆ ਹਾਂ, ਪੰਜਾਬ ਦੀ ਅੰਦਰੂਨੀ ਸਿਆਸਤ ‘ਚ ਕੋਈ ਦਿਲਚਸਪੀ ਨਹੀਂ ਹੈ।

ਉਨ੍ਹਾਂ ਕਿਹਾ ਜੇਕਰ ਕਿਸੇ ਮੁੱਖ ਮੰਤਰੀ ਨੇ ਤੈਅ ਕੀਤਾ ਹੈ ਕਿ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ ਤਾਂ ਉਹ ਵੀ ਅਜਿਹਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਕੰਮਾਂ ਲਈ, ਆਪਣੇ ਬੋਲੇ ਹੋਏ ਸ਼ਬਦਾਂ ਲਈ ਜ਼ਿੰਮੇਵਾਰ ਹਨ, ਕਿਸੇ ਦੀ ਟਿੱਪਣੀ ਲਈ ਉਹ ਜ਼ਿੰਮੇਵਾਰ ਨਹੀਂ ਹਨ।ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਉਹ ਪੰਜਾਬ ਵਿਚ ਉਨ੍ਹਾਂ ਦਾ ਪਿੰਡ ਹੈ। ਉਹ ਅੱਜ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਉੱਥੇ ਜ਼ਰੂਰ ਜਾਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.