ਭਾਰਤ ਵਿੱਚ ਹਿੰਦੂਤਵੀ ਖ਼ੌਫ਼ ਖ਼ਿਲਾਫ਼ ਸਰੀ ਵਿੱਚ ਪ੍ਰਦਰਸ਼ਨ

ਸਰੀ:-ਇਥੇ ਵੱਸਦੇ ਦੱਖਣੀ ਏਸ਼ਿਆਈ ਪਿਛੋਕੜ ਵਾਲੇ ਭਾਈਚਾਰੇ ਨੇ ਹੌਲੈਂਡ ਪਾਰਕ ਵਿੱਚ ਰੋਸ ਵਿਖਾਵਾ ਕੀਤਾ ਜਿਸ ਦਾ ਮੁੱਖ ਮਕਸਦ ਭਾਰਤ ਵਿੱਚ ਹਿੰਦੂਤਵ ਦਹਿਸ਼ਤਗਰਦੀ ਦੇ ਵਧ ਰਹੇ ਖ਼ੌਫ਼ ਦੀ ਮੁਖ਼ਾਲਫ਼ਤ ਕਰਨਾ ਸੀ। ਇਹ ਰੋਸ ਵਿਖਾਵਾ ਗੁਜਰਾਤ ਕਤਲੇਆਮ ਦੀ 15ਵੀਂ ਅਤੇ ਸਮਝੌਤਾ ਬੰਬ ਧਮਾਕੇ ਦੀ 10ਵੀਂ ਵਰ੍ਹੇਗੰਢ ਮੌਕੇ ਮਾਸਕ ਪਰਚੇ ‘ਰੈਡੀਕਲ ਦੇਸੀ’ ਦੀ ਅਗਵਾਈ ਵਿੱਚ ਕੀਤਾ ਗਿਆ।

ਰੋਸ ਵਿਖਾਵੇ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਮੋਦੀ ਸਰਕਾਰ ਦੀ ਕਾਇਮੀ ਤੋਂ ਬਾਅਦ ਧਾਰਮਿਕ ਘੱਟਗਿਣਤੀਆਂ ਉੱਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਤਿੱਖੀ ਨੁਕਤਾਚੀਨੀ ਕੀਤੀ। ਇਸ ਮੌਕੇ ਉਨ੍ਹਾਂ ਗੁਜਰਾਤ ਕਤਲੇਆਮ ਅਤੇ ਸਮਝੌਤਾ ਬੰਬ ਧਮਾਕਿਆਂ ਦੇ ਪੀੜਤਾਂ ਨੂੰ ਨਿਆਂ ਦੇਣ ਦਾ ਹੋਕਾ ਦਿੱਤਾ। ਵਿਖਾਵੇ ਵਿੱਚ ਸ਼ਾਮਲ ਲੋਕਾਂ ਨੇ ਕੱਟੜ ਹਿੰਦੂਤਵੀ ਜਥੇਬੰਦੀਆਂ ਵੱਲੋਂ ਪੈਦਾ ਕੀਤੇ ਜਾ ਰਹੇ ਖ਼ੌਫ਼ ਬਾਰੇ ਫ਼ਿਕਰ ਜ਼ਾਹਿਰ ਕਰਦਿਆਂ ਇਸ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਮੰਗ ਕੀਤੀ ਕਿ ਅਜਿਹੀ ਜਥੇਬੰਦੀ ਨੂੰ ਨਕੇਲ ਪਾਈ ਜਾਵੇ ਤਾਂ ਕਿ ਬੇਕਸੂਰ ਲੋਕਾਂ ਨੂੰ ਨੁਕਸਾਨ ਨਾ ਪੁੱਜੇ। ਬੁਲਾਰਿਆਂ ਵਿੱਚ ਕਮੇਟੀ ਆਫ ਪ੍ਰੋਗਰੈਸਿਵ ਪਾਕਿਸਤਾਨੀ ਕੈਨੇਡੀਅਨਜ਼ ਵੱਲੋਂ ਸ਼ਾਹਜ਼ਾਦ ਨਜ਼ੀਰ ਖ਼ਾਨ, ਕੁਲੀਸ਼ਨ ਅਗੇਂਸਟ ਬਿਗਟਰੀ ਵੱਲੋਂ ਇਮਤਿਆਜ਼ ਪੋਪਟ, ਜਰਨੈਲ ਸਿੰਘ ਚਿੱਤਰਕਾਰ, ਪ੍ਰਗਤੀਸ਼ੀਲ ਲਿਖਾਰੀ ਅੰਮ੍ਰਿਤ ਦੀਵਾਨਾ ਅਤੇ ‘ਰੈਡੀਕਲ ਦੇਸੀ’ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਸ਼ਾਮਲ ਸਨ।

ਇਸ ਮੌਕੇ ਜਰਨੈਲ ਸਿੰਘ ਚਿੱਤਰਕਾਰ ਵੱਲੋਂ ਸਮਝੌਤਾ ਬੰਬ ਧਮਾਕਿਆਂ ਦੇ ਪੀੜਤਾਂ ਦੀ ਯਾਦ ਵਿਚ ਬਣਾਏ ਚਿੱਤਰ ਦੀ ਨੁਮਾਇਸ਼ ਲਾਈ ਗਈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.