ਨਵੀਂ ਦਿੱਲੀ (ਏਜੰਸੀਆਂ): ਉੜੀ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦਾ ਵੱਡਾ ਸਬੂਤ ਭਾਰਤ ਦੇ ਹੱਥ ਲੱਗਾ ਹੈ। ਹਮਲੇ ਵਿੱਚ ਸ਼ਾਮਲ ਇੱਕ ਦਹਿਸ਼ਤਗਰਦ ਦੀ ਪਛਾਣ ਵੀ ਹੋ ਗਈ ਹੈ। ਇਸ ਮੁੱਦੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਅਬੁਦਲ ਬਾਸਿਤ ਨੂੰ ਤਲਬ ਕੀਤਾ ਤੇ ਸਬੂਤ ਸੌਂਪੇ। ਇਸ ਸਬੰਧ ਵਿੱਚ ਭਾਰਤ ਨੇ ਦਹਿਸ਼ਤਗਰਦਾਂ ਨੂੰ ਸਰਹੱਦ ਪਾਰ ਕਰਵਾਉਣ ਵਾਲੇ ਦੋ ਗਾਈਡ ਵੀ ਗ੍ਰਿਫ਼ਤਾਰ ਕੀਤੇ ਹਨ। ਦੋਵੇਂ ਗਾਈਡ ਮੁਜ਼ੱਫਰਾਬਾਦ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਹਮਲੇ ਵਿੱਚ ਸ਼ਾਮਲ ਦਹਿਸ਼ਤਗਰਦ ਹਾਫਿਜ਼ ਅਹਿਮਦ ਵਜੋਂ ਹੋਈ ਹੈ। ਯਾਦ ਰਹੇ ਕਿ ਪਾਕਿਸਤਾਨ ਹਮਲੇ ਵਿੱਚ ਉਨਾਂ ਦਾ ਹੱਥ ਹੋਣ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਆਖਿਆ ਸੀ ਕਿ ਹਮਲਾ ਕਸ਼ਮੀਰ ਵਿੱਚ ਪੈਦਾ ਹੋਏ ਹਾਲਤ ਕਾਰਨ ਹੋਇਆ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


