ਅੰਮ੍ਰਿਤਸਰ:- ਕਾਮਾਗਾਟਾ ਮਾਰੂ ਸੁਸਾਇਟੀ ਕੈਨੇਡਾ ਦੇ ਪ੍ਰਧਾਨ ਜਸਵਿੰਦਰ ਸਿੰਘ ਤੂਰ ਪਿਛਲੇ ਦਿਨੀ ਪੰਜਾਬ ਗਏ ਜਿਥੇ ਉਨਾ ਦਾ ਸ਼੍ਰੋਮਣੀਂ ਕਮੇਟੀ ਅਤੇ ਹੋਰ ਵੱਖ ਵੱਖ ਸੰਸਥਾਵਾ ਵੱਲੋਂ ਸਨਮਾਨ ਕੀਤਾ ਗਿਆ। ਉਨਾ ਇਸ ਸਮੇਂ ਕਿਹਾ ਕਿ ਕੈਨੇਡਾ ਸਰਕਾਰ ਨੇ ਕਾਮਾਗਾਟਾ ਮਾਰੂ ਦੀ ਇਤਿਹਾਸਕ ਘਟਨਾ ਸਬੰਧੀ 100 ਵਰ੍ਹੇ ਮੌਕੇ ਇਸ ਦੀ ਮੁਆਫੀ ਹੀ ਨਹੀਂ ਮੰਗੀ ਬਲਕਿ ਇਸ ਨੂੰ ਕੈਨੇਡਾ ਦੇ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ ਦਾ ਐਲਾਨ ਵੀ ਕੀਤਾ। ਉਨਾ ਕਿਹਾ ਕਿ ਹੁਣ ਮੈਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਇਤਿਹਾਸਕ ਘਟਨਾ ਨੂੰ ਵਿਦਿਆਰਥੀਆਂ ਦੇ ਸਿਲੇਬਸ ਵਿੱਚ ਸ਼ਾਮਿਲ ਕਰ ਕੇ ਸਿੱਖਾਂ ਦਾ ਮਾਣ ਵਧਾਵੇ ਤਾਂ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਇਸ ਇਤਿਹਾਸ ਤੋਂ ਵਾਕਫ਼ ਹੋ ਸਕੇ।ਉਨ੍ਹਾਂ ਕਿਹਾ ਕਿ ਉਹ ਤਕਰੀਬਨ ਦਹਾਕੇ ਬਾਅਦ ਭਾਰਤ ਆਏ ਹਨ। ਉਨ੍ਹਾਂ ਨੂੰ ਇਸ ਘਟਨਾ ਸਬੰਧੀ ਮਾਫੀ ਲਈ ਅੱਠ ਸਾਲ ਦਾ ਸੰਘਰਸ਼ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਹਾਰਪਰ ਨੇ ਕਾਮਾਗਾਟਾਮਾਰੂ ਘਟਨਾ ਸਬੰਧੀ ਬਹੁਤ ਯੋਗਦਾਨ ਪਾਇਆ ਸੀ ਪ੍ਰੰਤੂ 2015 ਵਿੱਚ ਕੈਨੇਡਾ ਦੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਦੀ ਜਨਤਕ ਮਾਫ਼ੀ ਮੰਗ ਕੇ ਕਾਮਾਗਾਟਾਮਾਰੂ ਦੇ ਯੋਧਿਆਂ ਨਾਲ ਇਨਸਾਫ਼ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਕਾਮਾਗਾਟਾ ਮਾਰੂ ਘਟਨਾ ਸਬੰਧੀ ਕੋਈ ਮੁਆਵਜ਼ਾ ਨਹੀਂ ਮੰਗਿਆ। ਕੈਨੇਡਾ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਵਿੱਚੋਂ ਇੱਕ ਐਸ.ਕੇ.ਯੂ ਯੂਨੀਵਰਸਿਟੀ ਨੇ ਕਾਮਾਗਾਟਾ ਮਾਰੂ ਦੀ ਇਤਿਹਾਸਕ ਘਟਨਾ ਨੂੰ ਆਪਣੇ ਸਿਲੇਬਸ ਵਿੱਚ ਸ਼ਾਮਿਲ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਨੂੰ ਸਨਮਾਨ ਪੱਤਰ ਦਿੱਤਾ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਵੀ 1962 ਵਿੱਚ ਸਾਡੇ ਪਰਿਵਾਰ ਨੂੰ ਸਨਮਾਨਿਤ ਕਰ ਚੁੱਕੇ ਹਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


