ਸੁਸ਼ੀਲ ਕੁਮਾਰ ਸ਼ਸ਼ੀ,ਲੁਧਿਆਣਾ: ਕੰਮ ਦੇ ਪੈਸੇ ਲੈਣ ਗਈ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ l ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਲੜਕੀ ਸੰਬੰਧੀ ਕੋਈ ਸੂਚਨਾ ਨਹੀਂ ਮਿਲ ਰਹੀl ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਨਾਜ਼ਾਇਜ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੇ ਪਿਤਾ ਹੀਰਾ ਲਾਲ ਨੇ ਦੱਸਿਆ ਕਿ ਉਸ ਦੀ 18 ਸਾਲ ਦੀ ਬੇਟੀ ਕੋਠੀਆਂ ਵਿੱਚ ਕੰਮ ਕਰਦੀ ਹੈ l 1 ਦਸੰਬਰ ਨੂੰ ਉਹ ਆਸ਼ਾ ਪੂਰੀ ਬਾੜੇਵਾਲ ਦੀ ਇੱਕ ਕੋਠੀ ‘ਚੋਂ ਕੰਮ ਦੇ ਪੈਸੇ ਲੈਣ ਲਈ ਗਈl ਦੁਪਹਿਰ ਤੱਕ ਵੀ ਜਦ ਲੜਕੀ ਘਰ ਵਾਪਸ ਨਾ ਆਈ ਤਾਂ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ l ਕਈ ਦਿਨ ਬੀਤ ਜਾਣ ਦੇ ਬਾਵਜੂਦ ਲੜਕੀ ਸਬੰਧੀ ਕੋਈ ਸੂਚਨਾ ਨਹੀਂ ਮਿਲ ਰਹੀ l ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਰਾਜਪਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਮਾਮਲੇ ਨੂੰ ਹੱਲ ਕਰ ਲਵੇਗੀ।
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


