ਸੁਖਦੇਵ ਗਰਗ, ਜਗਰਾਓਂ : ਗ੍ਰੀਨ ਸੁਸਾਇਟੀ ਤੇ ਬਾਬਾ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ 15ਵਾਂ ਅੱਖਾਂ ਦਾ ਚੈੱਕਅਪ ਤੇ ਆਪੇ੍ਸ਼ਨ ਕੈਂਪ ਮੰਗਲਵਾਰ 14 ਨਵੰਬਰ ਨੂੰ ਪਿੰਡ ਮਲਕ ਵਿਖੇ ਲਗਾਇਆ ਜਾਵੇਗਾ। ਮਾਨਵਤਾ ਦੀ ਭਲਾਈ ਲਈ ਦਮਦਮੀ ਟਕਸਾਲ ਦੇ ਗਿਆਰ੍ਹਵੇਂ ਜਥੇਦਾਰ ਬਾਬਾ ਸੁੰਦਰ ਸਿੰਘ ਭਿੰਡਰਾਂ ਵਾਲੇ ਦੀ ਯਾਦ ‘ਚ ਸਾਬਕਾ ਸਰਪੰਚ ਮਨਜੀਤ ਸਿੰਘ ਿਢੱਲੋਂ, ਦਰਸ਼ਨ ਸਿੰਘ ਿਢੱਲੋਂ, ਜਗਮੋਹਨ ਸਿੰਘ ਸੰਧੂ, ਗ੍ਰਾਮ ਪੰਚਾਇਤ, ਸਮੂਹ ਨਗਰ ਵਾਸੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਕਨ੍ਹਈਆ ਜੀ ਕਮੇਟੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਕੈਂਪ ਦੇ ਮੁੱਖ ਮਹਿਮਾਨ ਕੈਂਪ ਏਡੀਸੀ ਮੇਜਰ ਅਮਿਤ ਸਰੀਨ, ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐੱਸਆਰ ਕਲੇਰ ਤੇ ਭਾਗ ਸਿੰਘ ਮੱਲਾ ਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਹੋਣਗੇ। ਪ੍ਰਬੰਧਕਾਂ ਨੇ ਦੱਸਿਆ ਗੁਰਦੁਆਰਾ ਪੱਤੀ ਲੰਮੇ ਪਿੰਡ ਮਲਕ ਵਿਖੇ ਲਗਾਏ ਜਾਣ ਵਾਲੇ ਕੈਂਪ ‘ਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵੱਲੋਂ ਚਿੱਟੇ ਮੋਤੀਏ ਮਰੀਜ਼ਾਂ ਦਾ ਫ਼ਰੀ ਚੈੱਕਅਪ ਤੇ ਆਪੇ੍ਸ਼ਨ ਕਰਨ ਤੋਂ ਇਲਾਵਾ ਜਨਰਲ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਉਨਾਂ੍ਹ ਦੱਸਿਆ ਕਿ ਕੈਂਪ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ