ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਕਸਬਾ ਮਲੌਦ ਵਿਖੇ ਵਾਰਡ-2 ਦੇ ਨੌਜਵਾਨਾਂ ਵੱਲੋਂ ਮਿਲ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਤੇ ਸ਼ੀਤਲਾ ਮਾਤਾ ਮੰਦਰ ਦੇ ਨਜ਼ਦੀਕ ਰਾਵਣ ਦਾ ਪੁਤਲਾ ਤਿਆਰ ਕੀਤਾ ਗਿਆ। ਇਸ ਮੌਕੇ ਸਾਬਕਾ ਕੌਂਸਲਰ ਐਡਵੋਕੇਟ ਟੈਰੀ ਪੁਰੀ, ਸਾਬਕਾ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲ ਖੇੜੀ, ਨਰੇਸ਼ ਸਿੰਘ ਸੇਖਾ, ਪ੍ਰਧਾਨ ਰਾਮ ਆਸਰਾ ਸਿੰਘ ਰੋੜੀਆਂ, ਮਾ. ਰਾਜ ਸਿੰਘ ਸਹਾਰਨ ਮਾਜਰਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਵਾਰ ਦੁਸਹਿਰਾ ਗਰਾਊਂਡ ਮਲੌਦ ਵਿਖੇ ਦੁਸਹਿਰਾ ਮੇਲਾ ਨਾ ਹੋਣ ਕਾਰਨ ਇਲਾਕਾ ਵਾਸੀ ਮਾਯੂਸ ਸਨ ਪਰ ਵਾਰਡ ਨੰਬਰ 2 ਦੇ ਨੌਜਵਾਨਾਂ ਵੱਲੋਂ ਕੀਤੇ ਯਤਨ ਸਦਕਾ ਇੱਥੇ ਵੱਡਾ ਇਕੱਠ ਹੋਇਆ। ਪ੍ਰਬੰਧਕਾਂ ਵੱਲੋਂ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਉਘੇ ਕਬੱਡੀ ਕੁਮੈਂਟਰ ਸਾਹਿਲ ਮਲੌਦ ਵੱਲੋਂ ਬਾਖੂਬੀ ਨਿਭਾਈ ਗਈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


